- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਅ ਨੂੰ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮੱਤ ਹਾਸਲ
ਲੰਡਨ – ਬ੍ਰੈਗਜ਼ਿਟ ਸਮਝੌਤੇ ਦੇ ਸਵਾਲ ’ਤੇ ਮੁਸ਼ਕਲਾਂ ਵਿਚ ਘਿਰੀ ਬਰਤਾਨਵੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨੇ ਮਾਮੂਲੀ ਫ਼ਰਕ ਨਾਲ ਵਿਸ਼ਵਾਸ ਮਤ ਹਾਸਲ ਕਰ ਲਿਆ ਅਤੇ ਬਾਅਦ ਵਿਚ ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਜ਼ਾਤੀ ਮੁਫ਼ਾਦ ਲਾਂਭੇ ਰੱਖ ਕੇ ਨਵਾਂ ਬ੍ਰੈਗਜ਼ਿਟ ਸਮਝੌਤਾ ਕਰਨ ਲਈ ਉਨ੍ਹਾਂ ਨਾਲ ਸਹਿਯੋਗ ਕਰਨ। ਇਸ ਤੋਂ ਇਕ ਦਿਨ ਪਹਿਲਾਂ ਸੰਸਦ ਨੇ ਬੀਬੀ ਮੇਅ ਦਾ ਯੂਰਪੀ ਸੰਘ ਨਾਲੋਂ ਤੋੜ ਵਿਛੋੜੇ ਦੀ ਯੋਜਨਾ ਦਾ ਖਾਕਾ ਬਿਲਕੁੱਲ ਰੱਦ ਕਰ ਦਿੱਤਾ ਸੀ। ਪਿਛਲੇ 26 ਸਾਲਾਂ ਵਿਚ ਪਹਿਲੀ ਵਾਰ ਕਿਸੇ ਬਰਤਾਨਵੀ ਸਰਕਾਰ ਨੂੰ ਭਰੋੋਸੇ ਦੇ ਮਤ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਵਿਚ ਕੱਲ੍ਹ ਪ੍ਰਧਾਨ ਮੰਤਰੀ ਮੇਅ ਨੇ 306 ਦੇ ਮੁਕਾਬਲੇ 325 ਵੋਟਾਂ ਨਾਲ ਭਰੋਸੇ ਦਾ ਮਤ ਹਾਸਲ ਕਰ ਲਿਆ ਜਿਸ ਦਾ ਮਤਲਬ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ 19 ਵੋਟਾਂ ਦਾ ਬਹੁਮਤ ਹਾਸਲ ਹੈ। ਬਾਅਦ ਵਿਚ 10 ਡਾਊਨਿੰਗ ਸਟਰੀਟ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 62 ਸਾਲਾ ਬੀਬੀ ਮੇਅ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਾਰਲੀਮੈਂਟ ਦਾ ਭਰੋਸਾ ਹਾਸਲ ਕਰ ਲਿਆ ਹੈ। ਇਸ ਨਾਲ ਹੁਣ ਉਨ੍ਹਾਂ ਨੂੰ ਬ੍ਰੈਗਜ਼ਿਟ ਬਾਰੇ ਰਾਹ ਲੱਭਣ ’ਤੇ ਫੋਕਸ ਕਰਨ ਦਾ ਮੌਕਾ ਮਿਲੇਗਾ।


