- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਪ-ਰਾਸ਼ਟਰਪਤੀ ਵੱਲੋਂ ਹਰਿਆਣਾ ’ਚ ਵਖ-ਵਖ ਯੋਜਨਾਵਾਂ ਲਾਗੂ ਕਰਨ ਕਰਨ ’ਤੇ ਮੁਖ ਮੰਤਰੀ ਦੀ ਸ਼ਲਾਘਾ
ਚੰਡੀਗੜ – ਉਪ-ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ ਨੇ ਹਰਿਆਣਾ ਰਾਜ ਵਿਚ ਵਖ-ਵਖ ਯੋਜਨਾਵਾਂ ਤੇ ਪ੍ਰੋਗ੍ਰਾਮਾਂ ਦੇ ਪ੍ਰਭਾਵੀ ਢੰਗ ਨਾਲ ਲਾਗੂਕਰਨ ਲਈ ਮੁਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਦੀ ਸ਼ਲਾਘਾ ਕੀਤੀ। ਐਮ.ਵੇਂਕੈਯਾ ਨਾਇਡੂ ਅਜ ਗੁਜਰਾਤ ਦੀ ਰਾਜਧਾਨੀ ਗਾਂਧੀ ਨਗਰ ਵਿਚ ਚਲ ਰਹੇ ਵਾਈਬ੍ਰੈਂਡ ਗੁਜਰਾਤ, 2019 ਦੇ ਸਮਾਪਨ ਸੰਮੇਲਨ ਨੂੰ ਸੰਬੋਧਤ ਕਰ ਰਹੇ ਸਨ। ਉਨ੍ਹਾਂ ਨੇ ਹਰਿਆਣਾ ਨੂੰ ਦੇਸ਼ ਦੇ ਸਭ ਤੋਂ ਵਧ ਵਿਕਸਿਤ ਸੂਬਿਆਂ ਵਿਚੋਂ ਇਕ ਸੂਬਾ ਦਸਦੇ ਹੋਏ ਇਸ ਦਾ ਸਿਹਰਾ ਸੂਬੇ ਦੀ ਮੌਜ਼ੂਦਾ ਸਰਕਾਰ ਨੂੰ ਦਿਤਾ। ਸੰਮੇਲਨ ਵਿਚ ਗੁਜਰਾਤ ਦੇ ਰਾਜਪਾਲ ਓ.ਪੀ.ਕੋਹਲੀ ਅਤੇ ਗੁਜਰਾਤ ਦੇ ਮੁਖ ਮੰਤਰੀ ਵਿਜੈ ਰੂਪਾਣੀ ਸਮੇਤ ਕੇਂਦਰ ਤੇ ਸੂਬਾ ਸਰਕਾਰ ਦੇ ਅਨੇਕ ਮੰਤਰੀ ਵੀ ਹਾਜਿਰ ਸਨ। ਇਸ ਮੌਕੇ ‘ਤੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ’ਤੇ ਆਧਾਰ ਯੋਜਨਾਵਾਂ ਅਤੇ ਪ੍ਰੋਗ੍ਰਾਮਾਂ ਨਾਲ ਭਾਰਤ 21ਵੀਂ ਸਦੀ ਦਾ ਸ਼ਕਤੀਸ਼ਾਲ ਦੇਸ਼ ਬਣ ਕੇ ਉਭਰਿਆ ਹੈ।


