- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿਧਾਨ ਸਭਾ ਵੱਲੋਂ ਖਹਿਰਾ ਨੂੰ ਨੋਟਿਸ ਜਾਰੀ
ਚੰਡੀਗੜ – ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁੱਲਥ, ਜ਼ਿਲਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ। ਉਨਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ। ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ।


