- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰੂਗ੍ਰਾਂਮ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗੀ ਕਈ ਵਿਅਕਤੀ ਦੇ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ
ਗੁਰੂਗ੍ਰਾਮ – ਹਰਿਆਣਾ ਦੇ ਗੁਰੂਗ੍ਰਾਮ ਦੇ ਉਲਾਵਾਸ ਇਲਾਕੇ ਵਿੱਚ ਅੱਜ ਸਵੇਰੇ ਉਸਾਰੀ ਵਾਲੀ ਇਮਾਰਤ ਅਚਾਨਕ ਢਹਿ ਗਈ| ਬਿਲਡਿੰਗ ਦੇ ਮਲਬੇ ਵਿੱਚ ਪੰਜ ਤੋਂ ਜ਼ਿਆਦਾ ਲੋਕਾਂ ਦੇ ਦੱਬੇ ਹੋਣ ਦੀ ਉਮੀਦ ਹੈ| ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਬਚਾਅ ਅਤੇ ਰਾਹਤ ਕਾਰਜ ਟੀਮਾਂ ਮੌਕੇ ਵਿੱਚ ਪਹੁੰਚ ਗਈਆਂ ਸੀ| ਜਿਸ ਤੋਂ ਬਾਅਦ ਲੋਕਾਂ ਨੂੰ ਬਾਹਰ ਕੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਇਸ ਇਮਾਰਤ ਦੇ ਗਿਰਣ ਕਾਰਨ ਨੇੜਲੀਆਂ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ| ਜੇਸੀਬੀ ਨਾਲ ਮਲਬੇ ਨੂੰ ਹਟਾਇਆ ਜਾ ਰਿਹਾ ਹੈ| ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਸਾਰਾ ਧਿਆਨ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਡਣ ਵੱਲ ਹੈ| ਹਾਦਸੇ ਪਿੱਛੇ ਕੌਣ ਜਿੰਮੇਵਾਰ ਹੈ ਇਸ ਦੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ| ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬਿਲਡਿੰਗ ਵਿੱਚ ਕੰਮ ਚਲ ਰਿਹਾ ਸੀ| ਮਜ਼ਦੂਰ ਆਪਣੇ ਕੰਮ ਵਿੱਚ ਲੱਗੇ ਸੀ ਕਿ ਅਚਾਨਕ ਇਮਾਰਤ ਗਿਰ ਗਈ| ਇਮਾਰਤ ਗਿਰਣ ਤੋਂ ਬਾਅਦ ਪੀਸੀਆਰ ਨੂੰ ਜਾਣਕਾਰੀ ਕੀਤੀ ਗਈ| ਮੌਕੇ ਤੇ ਐਨਡੀਆਰਐਫ ਦੀਆ 3 ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਇਆਂ ਹਨ|


