- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਖਾਨ ਨਾਲ ਮਿਲਣਾ ਚਾਹੁੰਦੇ ਹਨ ਡੋਨਾਲਡ ਟਰੰਪ ਪਾਕਿ ਮੰਤਰੀ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਮੁਹੰਮਦ ਫੈਜ਼ਲ ਨੇ ਇਕ ਮਹੱਤਵਪੂਰਣ ਗੱਲ ਦੀ ਪੁਸ਼ਟੀ ਕੀਤੀ| ਫੈਜ਼ਲ ਨੇ ਦੱਸਿਆ ਕਿ ਆਪਣੇ ਇਸਲਾਮਾਬਾਦ ਦੌਰੇ ਦੌਰਾਨ ਅਮਰੀਕੀ ਸੈਨੇਟਰ ਲਿੰਡਸੇ ਗਾਹਮ ਨੇ ਦੱਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ| ਹਾਲੇ ਮੁਲਾਕਾਤ ਦੀ ਤਰੀਕ ਤੈਅ ਨਹੀਂ ਹੋਈ ਹੈ| ਵਾਸ਼ਿੰਗਟਨ ਅਤੇ ਇਸਲਾਮਾਬਾਦ ਇਸ ਬਾਰੇ ਚਰਚਾ ਕਰ ਰਹੇ ਹਨ| ਹਾਲੇ ਇਸ ਸਬੰਧੀ ਤਿਆਰੀਆਂ ਬਾਕੀ ਹਨ, ਜੋ ਗੱਲਬਾਤ ਦੇ ਬਾਅਦ ਤੈਅ ਕੀਤੀਆਂ ਜਾਣਗੀਆਂ| ਇਜ਼ਰਾਇਲ ਦੇ ਸਬੰਧ ਵਿਚ ਡਾਕਟਰ ਫੈਜ਼ਲ ਨੇ ਕਿਹਾ ਕਿ ਪਾਕਿਸਤਾਨ ਤੇਲ ਅਵੀਵ ਨੂੰ ਲੈ ਕੇ ਆਪਣੀ ਨੀਤੀ ਵਿਚ ਕੋਈ ਤਬਦੀਲੀ ਨਹੀਂ ਕਰੇਗਾ| ਇਸਲਾਮਿਕ ਸਟੇਟ ਦੀ ਮੌਜੂਦਗੀ ਬਾਰੇ ਦੁਰਹਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿਚ ਇਨ੍ਹਾਂ ਦੀ ਮੌਜੂਦਗੀ ਨਹੀਂ ਹੈ|


