- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਲੋਕਤੰਤਰ ’ਤੇ ਪਹਿਲਾਂ ਕਦੇ ਅਜਿਹਾ ਹਮਲਾ ਨਹੀਂ ਹੋਇਆ: ਕਮਲਾ ਹੈਰਿਸ
ਵਾਸ਼ਿੰਗਟਨ – ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ (54) ਨੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ’ਚ ਡੈਮੋਕਰੈਟਿਕ ਪਾਰਟੀ ਦਾ ਉਮੀਦਵਾਰ ਬਣਨ ਲਈ ਆਪਣੀ ਪ੍ਰਚਾਰ ਮੁਹਿੰਮ ਸ਼ੁਰੂ ਕਰਦਿਆਂ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਦੀ ਐਤਵਾਰ ਨੂੰ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕੀ ਲੋਕਤੰਤਰ ’ਤੇ ਪਹਿਲਾਂ ਕਦੇ ਵੀ ਅਜਿਹਾ ਹਮਲਾ ਨਹੀਂ ਹੋਇਆ। ਆਪਣੀ ਮਾਂ ਸ਼ਿਆਮਲਾ ਗੋਪਾਲਨ ਦੀ ਜੁਝਾਰੂ ਪ੍ਰਵਿਰਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਪਣੇ ਗ੍ਰਹਿ ਨਗਰ ਓਕਲੈਂਡ ’ਚ ਭੀੜ ਨੂੰ ਕਿਹਾ ਕਿ ਟਰੰਪ ਵਰਗੇ ਆਗੂ ਖ਼ਿਲਾਫ਼ ਇਹ ਆਸਾਨ ਚੋਣ ਨਹੀਂ ਹੋਵੇਗੀ। ‘ਮੇਰੀ ਮਾਂ ਆਖਦੀ ਸੀ ਕਿ ਖਾਲੀ ਬੈਠ ਕੇ ਸਿਰਫ਼ ਸ਼ਿਕਾਇਤਾਂ ਕਰਨ ਦੀ ਲੋੜ ਨਹੀਂ ਹੈ। ਕੁਝ ਕਰਨਾ ਵੀ ਚਾਹੀਦਾ ਹੈ।’ ਕਰੀਬ ਅੱਧੇ ਘੰਟੇ ਦੇ ਜੋਸ਼ੀਲੇ ਭਾਸ਼ਨ ਦੌਰਾਨ ਉਸ ਨੇ ਕਿਹਾ ਕਿ ਮਾਂ ਦੀ ਜੁਝਾਰੂ ਤਾਕਤ ਕਰਕੇ ਉਹ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਦਾਅਵੇਦਾਰੀ ਦਾ ਐਲਾਨ ਕਰਦੀ ਹੈ। ‘ਮੈਂ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਰਾਸ਼ਟਰਪਤੀ ਬਣਾਂਗੀ।’ ਜ਼ਿਕਰਯੋਗ ਹੈ ਕਿ ਚਾਰ ਮਹਿਲਾਵਾਂ ਰਾਸ਼ਟਰਪਤੀ ਅਹੁਦੇ ਦੀ ਦਾਅਵੇਦਾਰੀ ਦੀ ਦੌੜ ’ਚ ਹੋਣਗੀਆਂ।


