- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਸਰਕਾਰ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ
ਬਜਟ ਇਜਲਾਸ 12 ਤੋਂ 21 ਫਰਵਰੀ ਤੱਕ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ। ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ।ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਤਹਿਤ 15ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ‘ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਅਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ। ਇਸੇ ਤਰਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ। 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ‘ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ ਬਜਟ ਅਨੁਮਾਨਾਂ ਦੀਆਂ ਮੰਗਾਂ ‘ਤੇ ਬਹਿਸ ਅਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।


