- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਗਵੰਤ ਮਾਨ ਅੱਜ ਤੋਂ ਮੁੜ ਸੰਭਾਲਣਗੇ ‘ਆਪ’ ਪੰਜਾਬ ਪ੍ਰਧਾਨ ਦਾ ਅਹੁਦਾ
ਮੁਨੀਸ਼ ਸਿਸੋਦੀਆ ਕਰਨਗੇ ਚੰਡੀਗੜ੍ਹ ਵਿਖੇ ਤਾਜਪੋਸ਼ੀ
ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿਤਾ ਹੈ। ਦਿਲੀ ਦੇ ਉਪ ਮੁਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ 30 ਜਨਵਰੀ ਨੂੰ ਚੰਡੀਗੜ੍ਹ ਵਿਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੌਂਪਣਗੇ। ‘ਆਪ’ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗਣ ਕਰਕੇ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ ਪਰ ਹੁਣ ਪਾਰਟੀ ਨੇ ਭਗਵੰਤ ਮਾਨ ਨੂੰ ਫਿਰ ਤੋਂ ਪੁਰਾਣੀ ਜ਼ਿੰਮੇਵਾਰੀ ਦੇਣ ਦਾ ਫੈਸਲਾ ਕੀਤਾ ਹੈ।


