- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਸਿੰਘ ਭਗਵੰਤਪੁਰਾ ਦੀ ਪੁਲਿਸ ਟੀਮ ਵੱਲੋਂ 10 ਪੇਟੀਆਂ ਚੰਡੀਗੜ੍ਹ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਰੂਪਨਗਰ – ਰੂਪਨਗਰ ਦੇ ਥਾਣਾ ਸਿੰਘ ਭਗਵੰਤਪੁਰਾ ਦੀ ਪੁਲਿਸ ਪਾਰਟੀ ਨੂੰ ਅਜ ਵਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਕਸ਼ਮੀਰੀ ਲਾਲ ਦੀ ਨਿਗਰਾਨੀ ਹੇਠ ਸਮੇਤ ਪੁਲਿਸ ਪਾਰਟੀ ਸੀਹੋਂ ਮਾਜਰਾ ਦੇ ਕੋਲ ਨਾਕਾ ਲਗਾ ਕੇ 10 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਸਵਿਫਟ ਗਡੀ ਸਮੇਤ ਫੜੀ ਗਈ । ਥਾਣਾ ਸਿੰਘ ਭਗਵੰਤਪੁਰਾ ਦੇ ਐਸ.ਐਚ.ਓ ਰੋਹਿਤ ਸ਼ਰਮਾ ਨੇ ਦਸਿਆ ਕਿ ਰੂਪਨਗਰ ਦੇ ਐਸ.ਐਸ.ਪੀ ਸ੍ਰੀ ਸਵਪਨ ਸ਼ਰਮਾ ਅਤੇ ਡੀ.ਐਸ.ਪੀ ਆਰ ਸ੍ਰੀ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅਜ ਪਿੰਡ ਸੀਹੋਂ ਮਾਜਰਾ ਦੇ ਨੇੜੇ ਨਾਕਾ ਲਗਾਇਆ ਗਿਆ ਅਤੇ ਸ਼ਕੀ ਵਾਹਨ ਨੂੰ ਵੇਖ ਕੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਵਾਹਨ ਚਾਲਕ ਜਸਪ੍ਰੀਤ ਸਿੰਘ ਪੁਤਰ ਮੋਹਨ ਸਿੰਘ ਵਾਸੀ ਭਗਵਾਲਾ ਨੇ ਸਵਿਫਟ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਫੜ ਲਿਆ । ਜਿਸ ਤੋਂ ਬਾਅਦ ਉਸ ਦੀ ਤਲਾਸ਼ੀ ਲੈਣ ਤੇ ਉਸ ਦੀ ਗਡੀ ਦੀ ਡਿਗੀ ਵਿਚੋਂ 8 ਪੇਟੀਆਂ ਰਾਇਲ ਸਟੈਗ 2 ਪੇਟੀਆਂ ਜੁਗਨੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਹੋਈ । ਜਿਸ ਤੋਂ ਬਾਅਦ ਦੋਸ਼ੀ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।


