- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਰੀਫ਼ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਸਕਦੈ
ਲਾਹੌਰ – ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਦਿਲ ਦੀ ਸਮੱਸਿਆ ਕਾਰਨ ਹਸਪਤਾਲ ਦਾਖਲ ਕਰਵਾਇਆ ਜਾ ਸਕਦਾ ਹੈ। 69 ਸਾਲਾ ਸ਼ਰੀਫ਼ ਅਲ ਅਜ਼ੀਜ਼ੀਆ ਸਟੀਲ ਮਿੱਲਜ਼ ਭ੍ਰਿਸ਼ਟਾਚਾਰ ਕੇਸ ਵਿੱਚ ਲਾਹੌਰ ਦੀ ਕੋਟ ਲਖਪਤ ਰਾਏ ਜੇਲ੍ਹ ਵਿੱਚ ਸੱਤ ਸਾਲਾਂ ਦੀ ਸਜ਼ਾ ਭੁਗਤ ਰਹੇ ਹਨ ਤੇ ਵਿਸ਼ੇਸ਼ ਮੈਡੀਕਲ ਬੋਰਡ ਵੱਲੋਂ ਉਨ੍ਹਾਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਹੈ। ਬੋਰਡ ਵੱਲੋਂ ਸੂਬਾਈ ਗ੍ਰਹਿ ਮੰਤਰਾਲੇ ਨੂੰ ਦਿੱਤੀ ਗਈ ਰਿਪੋਰਟ ਵਿੱਚ ਸ਼ਰੀਫ ਨੂੰ ਹਸਪਤਾਲ ਤਬਦੀਲ ਕੀਤੇ ਜਾਣ ਦੀ ਸਿਫਾਰਸ਼ ਕੀਤੀ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਨੂੰ ਦਿਲ ਨਾਲ ਸਬੰਧਤ ਸਮੱਸਿਆ ਹੈ। 25 ਜਨਵਰੀ ਨੂੰ ਸੂਬਾ ਪੰਜਾਬ ਦੀ ਸਰਕਾਰ ਨੇ ਨਵਾਜ਼ ਸ਼ਰੀਫ਼ ਦੀ ਸਿਹਤ ਜਾਂਚ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਸੀ। ਇਸ ਬੋਰਡ ਵਿੱਚ ਏਐੱਫਆਈਸੀ (ਆਰਮਡ ਫੋਰਸਿਜ਼ ਇੰਸਟੀਚਿਊਟ ਆਫ ਕਾਰਡੀਆਲੌਜੀ), ਪੰਜਾਬ ਇੰਸਟੀਚਿਊਟ ਆਫ ਕਾਡੀਆਲੌਜੀ (ਪੀਆਈਸੀ) ਅਤੇ ਰਾਵਲਪਿੰਡ ਇੰਸਟੀਚਿਊਟ ਆਫ ਕਾਰਡੀਆਲੌਜੀ (ਆਰਆਈਸੀ) ਤੋਂ ਦਿਲ ਦੀਆਂ ਬਿਮਾਰੀਆਂ ਦੇ ਮਾਹਰ ਸ਼ਾਮਲ ਸਨ। ਮਾਹਰਾਂ ਦੀ ਟੀਮ ਨੇ 30 ਜਨਵਰੀ ਨੂੰ ਦੋ ਘੰਟੇ ਤੱਕ ਨਵਾਜ਼ ਸ਼ਰੀਫ਼ ਦੀ ਸਿਹਤ ਦਾ ਮੁਆਇਨਾ ਕੀਤਾ।


