- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿਚ ਪਾਰਾ ਸਿਫਰ ਤੋਂ 40 ਡਿਗਰੀ ਹੇਠਾਂ
ਵਾਸ਼ਿੰਗਟਨ – ਮੱਧ-ਪੱਛਮੀ ਅਮਰੀਕਾ ਵਿਚ ਹੱਡ ਚੀਰਵੀਂ ਠੰਡ ਦਾ ਕਹਿਰ ਜਾਰੀ ਹੈ। ਠੰਡ ਕਾਰਨ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਸਥਿਤੀ ਵਿਚ ਠੰਡ ਦੇ ਸੰਪਰਕ ਵਿਚ ਆਉਣ ਵਾਲੇ ਅੰਗ ਦੀ ਚਮੜੀ ਦੇ ਨਾਲ ਉਸ ਹਿੱਸੇ ਦੇ ਟਿਸ਼ੂ ਨੁਕਸਾਨੇ ਜਾਂਦੇ ਹਨ। ਇਹ ਘਾਤਕ ਰੂਪ ਧਾਰਨ ਕਰ ਸਕਦੀ ਹੈ ਅਤੇ ਅੰਗ ਕੱਟਣ ਤੱਕ ਦੀ ਨੌਬਤ ਆ ਸਕਦੀ ਹੈ।ਇਲਨਾਇਸ ਦੇ ਸਿਹਤ ਵਿਭਾਗ ਮੁਤਾਬਕ ਅਜਿਹੇ 30 ਤੋਂ ਜ਼ਿਆਦਾ ਮਰੀਜ਼ਾਂ ਦੀ ਹਾਲਤ ਬਹੁਤ ਗੰਭੀਰ ਹੈ। ਠੰਡ ਨਾਲ ਹੁਣ ਤੱਕ ਯੂਨੀਵਰਸਿਟੀ ਆਫ ਆਯੋਵਾ ਦੇ 18 ਸਾਲਾ ਵਿਦਿਆਰਥੀ ਸਮੇਤ 21 ਲੋਕਾਂ ਦੀ ਮੌਤ ਹੋ ਗਈ। ਕਈ ਥਾਵਾਂ ‘ਤੇ ਤਾਪਮਾਨ ਅਜੇ ਵੀ ਸਿਫਰ ਤੋਂ 30-40 ਡਿਗਰੀ ਹੈ। ਵੀਰਵਾਰ ਸਵੇਰੇ ਪੁਰਾਣੇ ਸਾਰੇ ਰਿਕਾਰਡ ਤੋੜਦੇ ਹੋਏ ਇਲਨਾਇਸ ਸੂਬੇ ਵਿਚ ਤਾਪਮਾਨ ਸਿਫਰ ਤੋਂ 38 ਡਿਗਰੀ ਹੇਠਾਂ ਪਹੁੰਚ ਗਿਆ ਸੀ। ਸ਼ਿਕਾਗੋ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਠੰਡ ਕਾਰਨ ਲੋਕ ਘਰਾਂ ਵਿਚ ਰਹਿਣ ਨੂੰ ਮਜਬੂਰ ਹਨ।ਮੱਧ ਪੱਛਮੀ ਸੂਬਿਆਂ ਵਿਚ ਭਾਰੀ ਬਰਫਬਾਰੀ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਬਰਫ ਨਾਲ ਭਰੀਆਂ ਸੜਕਾਂ ‘ਤੇ ਦੁਰਘਟਨਾਵਾਂ ਦੇ ਚਲਦੇ ਮਿਸ਼ੀਗਨ ਦੇ ਕੌਮਾਂਤਰੀ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ।


