- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨਾਂ ਦੀ ਕਮਜ਼ੋਰ ਹਾਲਤ ਦਾ ਮਜਾਕ ਬਣਾ ਰਹੀ ਹੈ ਮੋਦੀ ਸਰਕਾਰ : ਕੇਵਲ ਸਿੰਘ ਢਿੱਲੋਂ
ਦੇਸ਼ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ
ਧਨੌਲਾ – ਕੇਂਦਰ ਦੀ ਮੋਦੀ ਸਰਕਾਰ ਕਿਸਾਨਾ ਦੀ ਕਮਜੋਰ ਆਰਥਿਕ ਹਾਲਤ ਦਾ ਮਜਾਕ ਬਣਾ ਰਹੀ ਹੈ। ਜਿਸਦਾ ਜਵਾਬ ਦੇਸ਼ ਭਰ ਦੇ ਲੋਕ ਆਉਣ ਵਾਲੀਆ ਲੋਕ ਸਭਾ ਚੋਂਣਾ ਵਿੱਚ ਦੇਣਗੇ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਅਖਰੀਲੇ ਬਜ਼ਟ ਵਿੱਚ ਪੰਜ ਏਕੜ ਤੋ ਘੱਟ ਜਮੀਨ ਵਾਲੇ ਕਿਸਾਨਾ ਨੂੰ 6 ਹਜਾਰ ਰੁਪਏ ਪ੍ਰਤੀ ਪਰਿਵਾਰ ਦੇਣ ਦੀ ਘੋਸਣਾ ਕੀਤੀ ਹੈ। ਜੋ ਕਿ ਕਿਸਾਨਾ ਦੀ ਕਮਜੋਰ ਹਾਲਤ ਦਾ ਮਜਾਕ ਹੈ। ਉਨ੍ਹਾਂ ਕਿਹਾ ਕਿ ਇੱਕ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ। ਜੋ ਦੇਸ ਦੀ ਆਰਥਿਕ ਸਥਿਤੀ ਨੂੰ ਸਹੀ ਢੰਗ ਨਾਲ ਚਲਾ ਸਕਦੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜ ਸਾਲ ਦੇ ਕਾਰਜ਼ਕਾਲ ਦੋਰਾਨ ਆਰਥਿਕ ਸਥਿਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਵਰਗ ਦੇ ਲੋਕ ਦੋ ਸਮੇਂ ਦੀ ਰੋਟੀ ਤੋ ਮੁਥਾਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 2019 ’ਚ ਰਾਹੁਲ ਗਾਧੀ ਜੀ ਦੀ ਅਗਵਾਈ ਵਾਲੀ ਸਰਕਾਰ ਬਣੇਗੀ ਤਦ ਹੀ ਦੇਸ਼ ਖੁਸ਼ਹਾਲੀ ਦੇ ਰਸਤੇ ’ਤੇ ਤੁਰੇਗਾ।


