- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਲਦੀਪ ਹੋਵੇਗਾ ਮੁੱਖ ਸਪਿੰਨਰ: ਸ਼ਾਸਤਰੀ
ਵੈਲਿੰਗਟਨ – ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਆਸਟਰੇਲੀਆ ਖ਼ਿਲਾਫ਼ ਸਿਡਨੀ ਟੈਸਟ ਵਿੱਚ ਪੰਜ ਵਿਕਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਅਨੁਭਵੀ ਰਵੀਚੰਦਰਨ ਅਸ਼ਵਿਨ ਦੀ ਥਾਂ ਕੁਲਦੀਪ ਯਾਦਵ ਟੀਮ ਦਾ ਮੁੱਖ ਸਪਿੰਨਰ ਹੋਵੇਗਾ। ਸ਼ਾਸਤਰੀ ਨੇ ਸਾਫ਼ ਕੀਤਾ ਕਿ ਕੁਲਦੀਪ ‘ਪਹਿਲਾਂ’ ਹੀ ਅਸ਼ਵਿਨ ਅਤੇ ਜਡੇਜਾ ਤੋਂ ਅੱਗੇ ਨਿਕਲ ਕੇ ਦੇਸ਼ ਦਾ ਅੱਵਲ ਨੰਬਰ ਸਪਿੰਨਰ ਬਣ ਗਿਆ ਹੈ। ਸ਼ਾਸਤਰੀ ਨੇ ‘ਕ੍ਰਿਕਬਜ਼’ ਵੈੱਬਸਾਈਟ ਨੂੰ ਕਿਹਾ, ‘‘ਉਹ ਪਹਿਲਾਂ ਹੀ ਵਿਦੇਸ਼ ਵਿੱਚ ਟੈਸਟ ਕ੍ਰਿਕਟ ਖੇਡ ਚੁੱਕਿਆ ਹੈ ਅਤੇ ਪੰਜ ਵਿਕਟਾਂ ਲੈ ਚੁੱਕਿਆ ਹੈ। ਅਜਿਹੇ ਵਿੱਚ ਉਹ ਸਾਡਾ ਮੁੱਖ ਸਪਿੰਨਰ ਹੋਵੇਗਾ।’’ ਕੁਲਦੀਪ ਨੇ ਮੀਂਹ ਤੋਂ ਪ੍ਰਭਾਵਿਤ ਇਸ ਮੈਚ ਵਿੱਚ ਪੰਜ ਸ਼ਿਕਾਰ ਕੀਤੇ ਸਨ। ਜ਼ਿਆਦਾਤਰ ਆਸਟਰੇਲਿਆਈ ਬੱਲੇਬਾਜ਼ ਉਸ ਦੀਆਂ ਗੇਂਦਾਂ ਨੂੰ ਸਮਝ ਨਹੀਂ ਸਕੇ।


