- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਨੇ ਦਿੱਤੇ ਤੇ ਫੌਜ ਨੂੰ ਸਿਆਸਤ ਤੋਂ ਦੂਰ ਰਹਿਣ ਦੇ ਹੁਕਮ
ਇਸਲਾਮਾਬਾਦ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਕ ਹੁਕਮ ‘ਚ ਇੰਟੈਲੀਜੈਂਸ ਏਜੰਸੀ ਤੇ ਫੌਜ ਨੂੰ ਸਿਆਸੀ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਕਿਹਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਆਈ.ਐੱਸ.ਆਈ. ਸਰਕਾਰੀ ਏਜੰਸੀਆਂ ਨੂੰ ਬਣਾਏ ਗਏ ਕਾਨੂੰਨਾਂ ਤਹਿਤ ਕੰਮ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਸਰਕਾਰ ਨੂੰ ਨਫਰਤ, ਕੱਟੜਪੰਥ ਤੇ ਅੱਤਵਾਦ ਫੈਲਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੀ 2 ਮੈਂਬਰਾਂ ਵਾਲੀ ਬੈਂਚ ਨੇ ਤਹਿਰੀਕ-ਏ-ਲੱਬੈਕ ਪਾਕਿਸਤਾਨ ਤੇ ਬਾਕੀ ਛੋਟੇ ਸਮੂਹਾਂ ਦੇ ਫੈਜ਼ਾਬਾਦ ‘ਚ ਸਾਲ 2017 ‘ਚ ਦਿੱਤੇ ਗਏ ਧਰਨੇ ਦੇ ਮਾਮਲੇ ‘ਚ ਫੈਸਲਾ ਸੁਣਾਉਂਦੇ ਹੋਏ ਇਹ ਹੁਕਮ ਦਿੱਤੇ। ਸੁਪਰੀਮ ਕੋਰਟ ਦੇ ਜਸਟਿਸ ਕਾਜ਼ੀ ਫੈਜ਼ ਈਸਾ ਤੇ ਮੁਸ਼ੀਰ ਆਲਮ ਦੀ ਬੈਂਚ ਨੇ ਕਿਹਾ ਕਿ ਅਸੀਂ ਕੇਂਦਰ ਤੇ ਸੂਬਾਈ ਸਰਕਾਰਾਂ ਨੂੰ ਉਨ੍ਹਾਂ ਲੋਕਾਂ ‘ਤੇ ਨਜ਼ਰ ਰੱਖਣ ਦੇ ਹੁਕਮ ਦਿੰਦੇ ਹਾਂ ਜੋ ਨਫਰਤ, ਕੱਟੜਪੰਥ ਤੇ ਅੱਤਵਾਦ ਦੀ ਵਕਾਲਤ ਕਰਦੇ ਹਨ। ਅਸੀਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦੇਣ ਦਾ ਹੁਕਮ ਦਿੰਦੇ ਹਾਂ। ਸੁਪਰੀਮ ਕੋਰਟ ਨੇ ਫੌਜ ਵਲੋਂ ਚਲਾਈ ਜਾ ਰਹੀ ਆਈ.ਐੱਸ.ਆਈ. ਦੇ ਨਾਲ ਹੀ ਸਾਰੀਆਂ ਸਰਕਾਰੀ ਏਜੰਸੀਆਂ ਤੇ ਵਿਭਾਗਾਂ ਨੂੰ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ।


