- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ-20 ਵਿੱਚ ਅੱਵਲ ਨੰਬਰ ਸਕੋਰਰ ਬਣਿਆ ਰੋਹਿਤ
ਔਕਲੈਂਡ – ਭਾਰਤ ਦਾ ਕਾਰਜਕਾਰੀ ਕਪਤਾਨ ਰੋਹਿਤ ਸ਼ਰਮਾ ਨਿਊਜ਼ੀਲੈਂਡ ਦੇ ਮਾਰਟਿਨ ਗੁਪਟਿਲ ਨੂੰ ਪਛਾੜ ਕੇ ਟੀ-20 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਰੋਹਿਤ ਨੇ ਲੈੱਗ ਸਪਿੰਨਰ ਈਸ਼ ਸੋਢੀ ਦੀ ਗੇਂਦ ’ਤੇ ਛੱਕਾ ਮਾਰ ਕੇ ਗੁਪਟਿਲ ਨੂੰ ਪਛਾੜਿਆ। ਗੁਪਟਿਲ (2272 ਦੌੜਾਂ) ਨੂੰ ਪਛਾੜਣ ਲਈ ਰੋਹਿਤ ਨੂੰ 35 ਦੌੜਾਂ ਦੀ ਲੋੜ ਸੀ। ਰੋਹਿਤ ਨੇ 93 ਮੈਚਾਂ ਵਿੱਚ 2288 ਦੌੜਾਂ ਬਣਾ ਲਈਆਂ ਹਨ। ਉਸ ਨੇ ਪਾਕਸਿਤਾਨ ਦੇ ਹਰਫ਼ਨਮੌਲਾ ਸ਼ੋਏਬ ਮਲਿਕ (2263) ਨੂੰ ਵੀ ਪਛਾੜਿਆ, ਜੋ ਤੀਜੇ ਸਥਾਨ ’ਤੇ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ (2167 ਦੌੜਾਂ) ਚੌਥੇ ਅਤੇ ਨਿਊਜ਼ੀਲੈਂਡ ਦਾ ਸਾਬਕਾ ਵਿਕਟਕੀਪਰ ਬੱਲੇਬਾਜ਼ ਬ੍ਰੈਂਡਨ ਮੈਕੁਲਮ (2140) ਪੰਜਵੇਂ ਸਥਾਨ ’ਤੇ ਹੈ। ਰੋਹਿਤ ਟੀ-20 ਕ੍ਰਿਕਟ ਵਿੱਚ ਗੁਪਟਿਲ ਅਤੇ ਕ੍ਰਿਸ ਗੇਲ ਮਗਰੋਂ 100 ਛੱਕੇ ਮਾਰਨ ਵਾਲਾ ਤੀਜਾ ਬੱਲੇਬਾਜ਼ ਬਣ ਗਿਆ ਹੈ।


