- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ
ਅੰਮ੍ਰਿਤਸਰ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਸ. ਜਰਨੈਲ ਸਿੰਘ ਆਦਿ ਮੌਜੂਦ ਸਨ। ਇਸੇ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਮਾਤਾ ਸਵਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ 12 ਫ਼ਰਵਰੀ ਨੂੰ ਦੁਪਹਿਰ 12:00 ਵਜੇ ਤੋਂ 2:00 ਵਜੇ ਤੱਕ ਡੇਰਾ ਤਪੋਬਣ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਹੋਵੇਗਾ।


