- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਇਹ ਫੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਡੀਆ ਕਰਮੀਆਂ ਵੱਲੋਂ ਆਮ ਲੋਕਾਂ ਤੱਕ ਸੂਚਨਾ ਤੇ ਜਾਣਕਾਰੀ ਪਹੁੰਚਾਉਣ ਲਈ ਨਿਭਾਈ ਜਾਂਦੀ ਭੂਮਿਕਾ ਨੂੰ ਅਹਿਮੀਅਤ ਦਿੰਦਿਆਂ ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਵੇਗਾ। ਸਕੀਮ ਤਹਿਤ ਉਹ ਵੈਟਰਨ ਪੱਤਰਕਾਰ ਯੋਗ ਹੋਣਗੇ ਜਿਨ੍ਹਾਂ ਦੀ ਉਮਰ 60 ਸਾਲ ਤੋਂ ਘੱਟ ਨਾ ਹੋਵੇ ਅਤੇ ਜਿਨ੍ਹਾਂ ਨੂੰ ਘੱਟੋ-ਘੱਟ 20 ਸਾਲਾਂ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਰਹੀ ਹੋਵੇ। ਯੋਗਤਾ ਤਹਿਤ ਇਹ ਵੀ ਲਾਜ਼ਮੀ ਹੋਵੇਗਾ ਕਿ ਪੱਤਰਕਾਰ ਖਿਲਾਫ ਕੋਈ ਅਪਰਾਧਿਕ ਕਾਰਵਾਈ ਲੰਬਿਤ ਨਾ ਹੋਵੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਜਾਇਦਾਦ ‘ਤੇ ਉਸ ਦਾ ਗੈਰ-ਕਾਨੂੰਨੀ ਕਬਜ਼ਾ ਹੋਵੇ। ਪੱਤਰਕਾਰ ਵੱਲੋਂ ਪੂਰਨ ਜਾਂ ਅੰਸ਼ ਰੂਪ ਵਾਲੇ ਕਿਸੇ ਫੰਡ ਤੋਂ ਮਿਲਦੀ ਪੈਨਸ਼ਨ ਤੋਂ ਇਲਾਵਾ ਹੋਰ ਕੋਈ ਤਨਖਾਹ ਜਾਂ ਪੈਨਸ਼ਨ ਨਾ ਲਈ ਜਾ ਰਹੀ ਹੋਵੇ, ਤਾਂ ਉਹ ਵੀ ਇਸ ਸਕੀਮ ਤਹਿਤ ਅਯੋਗ ਨਹੀਂ ਮੰਨਿਆ ਜਾਵੇਗਾ।


