ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਪੀ. ਸ਼ਹਿਰੀ ਦੇ ਰੀਡਰ ਵਜੋ ਤਾਇਨਾਤ ਹੌਲਦਾਰ ਜਸਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਅਿ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਬਬੀਤਾ ਸੂਰੀ ਵਾਸੀ ਸੈਕਟਰ 23, ਚੰਡੀਗੜ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਤੀ ਵਿਰੁੱਧ ਦਰਜ ਕੀਤੇ ਮੁਕੱਦਮੇ ਵਿਚ ਮਦਦ ਕਰਨ ਬਦਲੇ ਮੁੱਖ ਸਿਪਾਹੀ ਜਸਵਿੰਦਰ ਸਿੰਘ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸਏਐਸ ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB