- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਊਦੀ ਅਰਬ ਨੂੰ ਖਸ਼ੋਗੀ ਦੀ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ : ਅਧਿਕਾਰੀ
ਵਾਸ਼ਿੰਗਟਨ – ਖਸ਼ੋਗੀ ਕਤਲਕਾਂਡ ਮਾਮਲੇ ਵਿਚ ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨਾਲ ਜੁੜੇ ਇਕ ਅਧਿਕਾਰੀ ਨੇ ਹੈਰਾਨ ਕਰ ਦੇਣ ਵਾਲਾ ਬਿਆਨ ਦਿੱਤਾ ਹੈ| ਬਿਆਨ ਮੁਤਾਬਕ ਇਸਤਾਂਬੁਲ ਸਥਿਤ ਸਾਊਦੀ ਅਰਬ ਦੇ ਦੂਤਘਰ ਵਿਚ ਮਾਰੇ ਗਏ ਪੱਤਰਕਾਰ ਜਮਾਲ ਖਸ਼ੋਗੀ ਦੀ ਲਾਸ਼ ਦੇ ਬਾਰੇ ਵਿਚ ਰਿਆਦ ਨੂੰ ਕੋਈ ਜਾਣਕਾਰੀ ਨਹੀਂ ਹੈ| ਸਾਊਦੀ ਅਰਬ ਦੇ ਅਧਿਕਾਰੀਆਂ ਦੇ ਇਕ ਦਲ ਵੱਲੋਂ ਖਸ਼ੋਗੀ ਦੀ ਹੱਤਿਆ ਦੀ ਪੁਸ਼ਟੀ ਹੋਣ ਦੇ ਬਾਅਦ ਵੀ ਇਹ ਬਿਆਨ ਹੈਰਾਨ ਕਰ ਦੇਣ ਵਾਲਾ ਹੈ| ਜਿਕਰਯੋਗ ਹੈ ਕਿ ਇਕ ਅੰਗਰੇਜ਼ੀ ਅਖਬਾਰ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ 2 ਅਕਤੂਬਰ 2018 ਨੂੰ ਇਸਤਾਂਬੁਲ ਸਥਿਤ ਸਾਊਦੀ ਅਰਬ ਵਿਚ ਦਾਖਲ ਹੋਣ ਦੇ ਬਾਅਦ ਹੱਤਿਆ ਕਰ ਦਿੱਤੀ ਗਈ ਸੀ| ਉਨ੍ਹਾਂ ਦੀ ਲਾਸ਼ ਹੁਣ ਤੱਕ ਬਰਾਮਦ ਨਹੀਂ ਹੋਈ ਹੈ| ਇਕ ਸਮਾਂ ਸੀ ਜਦੋਂ ਸਾਊਦੀ ਅਰਬ ਦੇ ਵਲੀ ਅਹਿਦ ਮੁਹੰਮਦ ਬਿਨ ਸਲਮਾਨ ਦੇ ਬਹੁਤ ਕਰੀਬੀ ਰਹੇ ਖਸ਼ੋਗੀ ਹਾਲ ਹੀ ਦੇ ਦਿਨਾਂ ਵਿਚ ਉਨ੍ਹਾਂ ਦੇ ਵੋਕਲ ਆਲੋਚਕ ਬਣ ਗਏ ਸਨ| ਸਾਊਦੀ ਅਰਬ ਦੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਅਦੇਲ ਅਲ-ਜ਼ੁਬੇਰ ਨੇ ਕਿਹਾ ਕਿ ਸਾਊਦੀ ਅਰਬ ਦੇ ਅਧਿਕਾਰੀਆਂ ਨੇ ਬਿਨਾਂ ਕਿਸੇ ਇਜਾਜ਼ਤ ਦੇ ਖਸ਼ੋਗੀ ਦੀ ਹੱਤਿਆ ਕੀਤੀ ਅਤੇ ਇਸ ਸਿਲਸਿਲੇ ਵਿਚ 11 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ|


