- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਲੇਬਾਜ਼ੀ ਦੀਆਂ ਗਲਤੀਆਂ ਚ ਜਲਦੀ ਤੋਂ ਜਲਦੀ ਸੁਧਾਰ ਕਰਨ ਦੀ ਜ਼ਰੂਰਤ : ਮੰਧਾਨਾ
ਹੈਮਿਲਟਨ – ਨਿਊਜ਼ੀਲੈਂਡ ਨਾਲ ਟੀ-20 ਸੀਰੀਜ਼ ਹਾਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਕਿਹਾ ਕਿ ਟੀਮ ਨੂੰ ਅਜੇ ਕੁਝ ਚੀਜ਼ਾਂ ਵਿਚ ਸੁਧਾਰ ਕਰਨ ਦੀ ਜ਼ਰੂਰੂਤ ਹੈ। ਸਪੋਰਟਸ ਵੈਬਸਾਈਟ ਮੁਤਾਬਕ ਮੰਧਾਨਾ ਦੀ 86 ਦੌੜਾਂ ਦੀ ਬਿਹਤਰੀਨ ਅਰਧ ਸੈਂਕੜੇ ਦੀ ਪਾਰੀ ਦੇ ਬਾਵਜੂਦ ਭਾਰਤੀ ਟੀਮ ਨੂੰ ਐਤਵਾਰ ਸੈਡਨ ਪਾਰਕ ਵਿਚ ਖੇਡੇ ਗਏ ਤੀਜੇ ਟੀ-20 ਮੁਕਾਬਲੇ ‘ਚ ਨਿਊਜ਼ੀਲੈਂਡ ਹੱਥੋਂ 2 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਸੀਰੀਜ਼ ਵੀ 0-3 ਨਾਲ ਹਾਰ ਗਈ। ਮੰਧਾਨਾ ਨੇ ਮੈਚ ਤੋਂ ਬਾਅਦ ਕਿਹਾ, ”ਮੈਨੂੰ ਲਗਦਾ ਹੈ ਕਿ ਖਿਡਾਰੀਆਂ ਨੇ ਸੀਰੀਜ਼ ਵਿਚ ਵਿਰੋਧੀ ਟੀਮ ਨੂੰ ਸਖਤ ਟੱਕਰ ਦਿੱਤੀ। ਜੇਕਰ ਤੁਸੀਂ ਦੇਖੋਗੇ ਤਾਂ ਅਸੀਂ 70-80 ਫੀਸਦੀ ਮੈਚ ਜਿੱਤਣ ਦੇ ਹਾਲਾਤ ਵਿਚ ਸੀ। ਕੁਝ ਖੇਤਰਾਂ ਵਿਚ ਸਾਨੂੰ ਜਲਦੀ ਤੋਂ ਜਲਦੀ ਸੁਧਾਰ ਕਰਨ ਦੀ ਜ਼ਰੂਰਤ ਹੈ। ਇਸ ਦੇ ਨਾਲ ਬੱਲੇਬਾਜ਼ੀ ਦੀਆਂ ਗਲਤੀਆਂ ਵਿਚ ਵੀ ਜਲਦੀ ਤੋਂ ਜਲਦੀ ਸੁਧਾਰ ਕਰਨਾ ਹੋਵੇਗਾ।


