- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਤੇ ਐਸ ਸੀ ਸਕਾਲਰਸ਼ਿਪ ਲਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ
ਚੰਡੀਗੜ – ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਆਪਣੀ ਵਚਨਬੱਧਤਾ ਦੀ ਲੀਹ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਸ਼ੀਰਵਾਦ ਸਕੀਮ ਅਤੇ ਐਸ.ਸੀ ਵਜੀਫੇ ਦੀ ਰਾਸ਼ੀ ਲਈ ਲੰਬਿਤ ਪਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। 72.60 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 54.42 ਕਰੋੜ ਰੁਪਏ ਅਸ਼ੀਰਵਾਦ ਸਕੀਮ ਲਈ ਜਾਰੀ ਕੀਤੇ ਗਏ ਹਨ ਜੋ ਕਿ ਸੂਬੇ ਭਰ ਦੇ ਤਕਰੀਬਨ 26000 ਲਾਭਪਾਤਰੀਆਂ ਲਈ ਹੈ। ਜੂਨ ਤੋਂ ਦਸੰਬਰ, 2018 ਦੇ ਸਮੇਂ ਹੱਦ ਦੀ ਬਕਾਇਆ ਰਾਸ਼ੀ ਜਾਰੀ ਹੋਣ ਦੇ ਨਾਲ ਹੁਣ ਇਸ ਸਬੰਧ ਵਿੱਚ ਸਮੁੱਚੀ ਦੇਣਦਾਰੀ ਦਿੱਤੀ ਗਈ ਹੈ ਅਤੇ ਅੱਜ ਦੀ ਤਰੀਕ ਤੱਕ ਕੁਝ ਵੀ ਲੰਬਿਤ ਨਹੀਂ ਹੈ। ਇਸ ਤੋਂ ਇਲਾਵਾ ਲੰਬਿਤ ਪਏ ਐਸ.ਸੀ ਵਿਦਿਆਰਥੀ ਸਕਾਲਰਸ਼ਿਪ ਲਈ 18.08 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਆਖਿਆ ਹੈ ਕਿ ਉਹ ਇਨਾਂ ਸਰਕਾਰੀ ਸਕੀਮਾਂ ਲਈ ਸੂਬੇ ਭਰ ਦੇ ਲਾਭਪਾਤਰੀਆਂ ਵਾਸਤੇ ਲੰਬਿਤ ਪਏ ਬਕਾਏ ਨੂੰ ਜਾਰੀ ਕਰੇ। ਸੂਬੇ ਦੀ ਵਿੱਤੀ ਸਥਿਤੀ ਵਿੱਚ ਸੁਧਾਰ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤੀ ਅਨੁਸ਼ਾਸਨ ਅਤੇ ਆਰਥਿਕ ਪ੍ਰਬੰਧਨ ਵਿੱਚ ਸੁਧਾਰ ਲਈ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤ ਬਨਾਉਣ ਲਈ ਸਾਰੇ ਵਿਭਾਗਾਂ ਨੂੰ ਆਖਿਆ ਹੈ ਤਾਂ ਜੋ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਬਣਾਈ ਰੱਖਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਭੁਗਤਾਨ ਨੂੰ ਸਮੇਂ ਸਿਰ ਜਾਰੀ ਕਰਨ ਦੇ ਨਾਲ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਗਤੀ ਨੂੰ ਹੁਲਾਰਾ ਮਿਲ ਚੁੱਕਾ ਹੈ ਅਤੇ ਇਹ ਸਿਹਤਮੰਦ ਆਰਥਿਕਤਾ ਦੇ ਸੰਕੇਤਾਂ ਦਾ ਪ੍ਰਗਟਾਵਾ ਹੈ।


