- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਵਿਰੁੱਧ ਭਾਰਤੀ ਕ੍ਰਿਕਟ ਟੀਮ ਦੀ ਚੋਣ 15 ਨੂੰ
ਨਵੀਂ ਦਿੱਲੀ – ਰਾਸ਼ਟਰੀ ਚੋਣ ਕਮੇਟੀ 15 ਫਰਵਰੀ ਨੂੰ ਮੁੰਬਈ ਵਿਚ ਆਸਟਰੇਲੀਆ ਵਿਰੁੱਧ 5 ਵਨ ਡੇ ਕੌਮਾਂਤਰੀ ਮੈਚਾਂ ਦੀ ਸੀਰੀਜ਼ ਲਈ ਟੀਮ ਦੀ ਚੋਣ ਕਰੇਗੀ ਤੇ ਇਸ ਵਿਚ ਕਿਸੇ ਤਰ੍ਹਾਂ ਦਾ ਪ੍ਰਯੋਗ ਕਰਨ ਦੀ ਸੰਭਾਵਨਾ ਨਹੀਂ ਹੈ। 5 ਮੈਚਾਂ ਦੀ ਵਨ ਡੇ ਕੌਮਾਂਤਰੀ ਸੀਰੀਜ਼ 2 ਮਾਰਚ ਨੂੰ ਹੈਦਰਾਬਾਦ ਵਿਚ ਸ਼ੁਰੂ ਹੋਵੇਗੀ, ਜਦਕਿ ਇਸ ਤੋਂ ਬਾਅਦ ਨਾਗਪੁਰ (5 ਮਾਰਚ), ਰਾਂਚੀ (8 ਮਾਰਚ), ਮੋਹਾਲੀ (10 ਮਾਰਚ) ਤੇ ਦਿੱਲੀ (13 ਮਾਰਚ) ਵਿਚ ਖੇਡੇ ਜਾਣਗੇ। ਇਸੇ ਦਿਨ ਵਿਸ਼ਾਖਾਪਟਨਮ (24 ਫਰਵਰੀ) ਤੇ ਬੈਂਗਲੁਰੂ (27 ਫਰਵਰੀ) ਵਿਚ ਹੋਣ ਵਾਲੇ 2 ਟੀ-20 ਕੌਮਾਂਤਰੀ ਮੈਚਾਂ ਦੀਆਂ ਟੀਮਾਂ ਦਾ ਵੀ ਐਲਾਨ ਕੀਤਾ ਜਾਵੇਗਾ।


