- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰੁਨਾ ਚੌਧਰੀ ਵੱਲੋਂ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ
ਦਲਿਤਾਂ, ਘੱਟ ਗਿਣਤੀ ਅਤੇ ਦੱਬੇ-ਕੁਚਲੇ ਵਰਗਾਂ ਦੇ ਭਲਾਈ ਲਈ ਕੈਪਟਨ ਸਰਕਾਰ ਪੂਰੀ ਤਰਾਂ ਵਚਨਬੱਧ
ਚੰਡੀਗੜ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਂਖਵਾਕਰਨ ਬਹਾਲ ਕਰਨ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਦਲਿਤਾਂ, ਘੱਟ ਗਿਣਤੀ, ਦੱਬੇ ਕੁਚਲੇ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨਾਂ ਵਰਗਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਤਰੱਕੀ ਰਾਹੀਂ ਅਸਾਮੀਆਂ ਭਰਨ ਵਿੱਚ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿੱਚ 14 ਫੀਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿੱਚ 20 ਫੀਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਹ ਰਾਖਵਾਂਕਰਨ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਪ੍ਰੋਫੋਰਮਾ ਪਦ-ਉਨਤੀ ਅਤੇ ਬਦਲੀ ਰਾਹੀਂ ਨਿਯੁਕਤੀ ਲਈ ਵੀ ਲਾਗੂ ਹੋਵੇਗਾ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅਨੁਸੂਚਿਤ ਵਰਗ ਦੇ ਮੁਲਾਜ਼ਮਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਜਿਸ ਨੂੰ ਕੈਪਟਨ ਸਰਕਾਰ ਨੇ ਪੂਰਾ ਕਰ ਕੇ ਇਸ ਵਰਗ ਦਾ ਦਿਲ ਜਿੱਤ ਲਿਆ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਦਲਿਤਾਂ ਦੀ ਵਸੋਂ ਸੂਬੇ ਦੀ ਵਸੋਂ ਦਾ ਇਕ ਤਿਹਾਈ ਹਿੱਸਾ ਹੈ ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਰਗ ਦੀ ਹਮਾਇਤੀ ਰਹੀ ਹੈ ਅਤੇ ਹੁਣ ਤਰੱਕੀਆਂ ਵਿੱਚ ਰਾਂਖਵਾਂਕਰਨ ਦੀ ਬਹਾਲੀ ਕਰ ਕੇ ਇਕ ਵਾਰ ਫੇਰ ਸਿੱਧ ਕਰ ਦਿੱਤਾ ਹੈ ਕਿ ਅਨੁਸੂਚਿਤ ਵਰਗ ਦੇ ਹਿੱਤ ਕੈਪਟਨ ਸਰਕਾਰ ਵਿੱਚ ਸੁਰੱਖਿਅਤ ਹੈ।


