- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।ਵਿਧਾਇਕ ਜੈ ਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀ ਭਾਂਤ ਜਾਣੂ ਹੈ ਅਤੇ ਅਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਅਤੇ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਇਕ ਵਿਧਾਇਕ ਦੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵਿਅਕਤੀਗਤ ਤੌਰ ’ਤੇ ਸਬਸਿਡੀ ਦੇਣ ਦੀ ਬਜਾਏ ਗਰੀਬ ਕਿਸਾਨਾਂ ਦੇ ਸਮੂਹਾਂ ਲਈ ਤਾਰ ਲਾਉਣ ਦੀ ਸਬਸਿਡੀ ਦੀ ਇਜ਼ਾਜਤ ਦੇਣ ਦੀ ਤਜਵੀਜ਼ ’ਤੇ ਵਿਚਾਰ ਕਰ ਰਹੀ ਹੈ।ਇੱਥੇ ਇਹ ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।


