- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਵੱਲੋਂ ਬਹੁਮੱਤ ਵਾਲੀ ਸਰਕਾਰ ਚੁਣਨ ਦਾ ਸੱਦਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਦਾ ਇਹ ਦਾਅਵਾ ਕਿ ਉਨ੍ਹਾਂ ਦੇ ਰਾਫਾਲ ਸੌਦੇ ਬਾਰੇ ਬੋਲਣ ਨਾਲ ‘ਭੂਚਾਲ’ ਆ ਜਾਵੇਗਾ, ਮੂਧੇ ਮੂੰਹ ਡਿੱਗ ਪਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਲੋਕ ਸਭਾ ਵਿਚ ਆਗਾਮੀ ਆਮ ਚੋਣਾਂ ਤੋਂ ਪਹਿਲਾਂ ਆਪਣਾ ਆਖ਼ਰੀ ਭਾਸ਼ਨ ਦਿੰਦਿਆਂ ਕਿਹਾ ਕਿ ਮੁਲਕ ਦੀ ਆਲਮੀ ਪੱਧਰ ’ਤੇ ਪਛਾਣ ਸੁਧਰੀ ਹੈ ਕਿਉਂਕਿ ਵਰਤਮਾਨ ਸਰਕਾਰ ਕੋਲ ਭਾਰੀ ਬਹੁਮਤ ਸੀ। ਸਦਨ ਵਿਚ ਰਾਹੁਲ ਗਾਂਧੀ ਦੀ ਗ਼ੈਰਹਾਜ਼ਰੀ ’ਚ ਮੋਦੀ ਨੇ ਕਾਂਗਰਸ ਪ੍ਰਧਾਨ ਦੀਆਂ ਰਾਫਾਲ ਸੌਦੇ ਬਾਰੇ ਕੀਤੀਆਂ ਟਿੱਪਣੀਆਂ, ਸਦਨ ’ਚ ਉਨ੍ਹਾਂ ਨੂੰ ਜੱਫੀ ਪਾਉਣ ਤੇ ‘ਅੱਖ ਮਾਰਨ’ ਜਿਹੇ ਮਾਮਲਿਆਂ ਬਾਰੇ ਕਿਹਾ ਕਿ ਸੰਸਦ ਮੈਂਬਰ ਵੱਜੋਂ ਅਜਿਹੀਆਂ ਗਤੀਵਿਧੀਆਂ ਪਹਿਲੀ ਵਾਰ ਦੇਖੀਆਂ ਹਨ। ਪ੍ਰਧਾਨ ਮੰਤਰੀ ਨੇ ਸਪੀਕਰ ਸੁਮਿੱਤਰਾ ਮਹਾਜਨ ਵੱਲੋਂ ਕੀਤੀ ਅਗਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 17 ਵਿਚੋਂ 8 ਸੈਸ਼ਨ ਸੌ ਫ਼ੀਸਦ ਨਤੀਜੇ ਦੇਣ ਵਾਲੇ ਰਹੇ ਹਨ ਤੇ ਸਮੁੱਚੇ ਤੌਰ ’ਤੇ ਵੀ ਕਾਰਗੁਜ਼ਾਰੀ ਚੰਗੀ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਮਤ ਵਾਲੀਆਂ ਸਰਕਾਰਾਂ ਨਾ ਬਣਨ ਕਾਰਨ ਭਾਰਤ ਨੂੰ ਇਸ ਤੋਂ ਪਹਿਲਾਂ ਆਲਮੀ ਮੰਚ ’ਤੇ ਕਾਫ਼ੀ ਗੱਲਾਂ ਸਹਿਣੀਆਂ ਪਈਆਂ, ਪਰ ਹੁਣ ਅਜਿਹਾ ਨਹੀਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਪਛਾਣ ਸੁਧਰਨ ਪਿੱਛੇ ਉਨ੍ਹਾਂ ਦਾ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਕੋਈ ਯੋਗਦਾਨ ਨਹੀਂ।


