- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ। ਅੱਜ ਇਹ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਗੁਰਦੇਵ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ. ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਹ ਯਾਤਰਾ ਪਿੰਡ ਗਾਗਾ, ਲਹਿਰਾ ਗਾਗਾ ਬਾਈਪਾਸ, ਲਹਿਰ ਖੁਰਦ ਓਵਰਬਰਿਜ ਰੋਡ, ਲਹਿਰ ਕਲਾਂ, ਬਲਰਾ, ਮੂਣਕ, ਦੇਹਲਾ ਸ਼ੀਹਾ, ਭੂਟਾਲ ਖੁਰਦ, ਢੀਂਡਸਾ, ਝਲੂਰ, ਕਾਲਬੰਨਜਾਰਾ, ਘੋੜੇਨਵ, ਰਾਮਗੜ੍ਹ ਸੰਧੂ, ਸੇਖੂਵਾਸ, ਭਾਈ ਕੀ ਪਸ਼ੋਰ, ਕੋਰੀਆਂ, ਰੋਗਲਾ, ਕੈਪਰ, ਦਿੜਬਾ ਤੋਂ ਹੁੰਦੀ ਹੋਈ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਿੜਬਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਸ. ਪ੍ਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ. ਹਰਦੇਵ ਸਿੰਘ ਰੋਂਗਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸ. ਪ੍ਰੀਤਮਹਿੰਦਰ ਸਿੰਘ, ਬੀਬੀ ਜਸਪਾਲ ਕੌਰ, ਸ. ਹਰਦੇਵ ਸਿੰਘ, ਗਿਆਨੀ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਤੇ ਸ. ਗੁਰਲਾਲ ਸਿੰਘ ਫ਼ਤਹਿਗੜ੍ਹ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਸ. ਗੁਰਮੀਤ ਸਿੰਘ, ਸੁਪਰਵਾਈਜ਼ਰ ਸ. ਮਨਵਿੰਦਰ ਸਿੰਘ, ਸ. ਲਖਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਸਤਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਦੀਵਾਨ ਸਿੰਘ ਤੇ ਸ. ਭੁਪਿੰਦਰ ਸਿੰਘ ਨਾਗੋਕੇ, ਪ੍ਰਚਾਰਕ ਭਾਈ ਲੱਖਾ ਸਿੰਘ ਦਾਤੇਵਾਸ, ਭਾਈ ਗੁਰਸੇਵਕ ਸਿੰਘ ਘਰਾਚੋਂ, ਢਾਡੀ ਜਥਾ ਭਾਈ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।


