- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਮਲੇ ਖ਼ਿਲਾਫ਼ ਮੇਰੇ ਮਨ ਵਿੱਚ ਵੀ ਗੁੱਸੇ ਦਾ ਭਾਂਬੜ: ਮੋਦੀ
ਬਰੌਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪੁਲਵਾਮਾ ਦਹਿਸ਼ਤੀ ਹਮਲੇ ਨੂੰ ਲੈ ਕੇ ਮੁਲਕ ਦੇ ਹੋਰਨਾਂ ਲੋਕਾਂ ਵਾਂਗ ਉਨ੍ਹਾਂ ਦਾ ਮਨ ਵੀ ਗ਼ਮਗੀਨ ਹੋਣ ਦੇ ਨਾਲ ਗੁੱਸੇ ਨਾਲ ਭਰਿਆ ਹੋਇਆ ਹੈ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਆਸ ਜਤਾਈ ਕਿ ਭਾਰਤ ਇਸ ਹਮਲੇ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ। ਸ੍ਰੀ ਮੋਦੀ ਨੇ ਇਸ ਮੌਕੇ ਬਿਹਾਰ ਤੇ ਝਾਰਖੰਡ ਵਿੱਚ ਕ੍ਰਮਵਾਰ 33000 ਕਰੋੜ ਤੇ 3306 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਤੇ ਕੁਝ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਬਿਹਾਰ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਲਈ ਪੁੱਜੇ ਸ੍ਰੀ ਮੋਦੀ ਨੇ ਮੁਕਾਮੀ ਭਾਸ਼ਾ ‘ਅੰਗਿਕਾ’ ਨਾਲ ਆਪਣੀ ਤਕਰੀਰ ਸ਼ੁਰੂ ਕਰਨ ਤੋਂ ਪਹਿਲਾਂ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਬਿਹਾਰ ਨਾਲ ਸਬੰਧਤ ਸੀਆਰਪੀਐਫ ਜਵਾਨਾਂ ਸੰਜੈ ਕੁਮਾਰ ਸਿਨਹਾ ਤੇ ਰਤਨ ਕੁਮਾਰ ਠਾਕੁਰ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀ ਮੋਦੀ ਨੇ ਇਸ ਮੌਕੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਸਮੇਤ 33000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।


