- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂਐਨ ਮੁਖੀ ਵੱਲੋਂ ਭਾਰਤ-ਪਾਕਿ ਨੂੰ ਸੰਜਮ ਵਰਤਣ ਦੀ ਸਲਾਹ
ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਦੇ ਮੁਖੀ ਐਂਤੋਨੀਓ ਗੁਟੇਰੇਜ਼ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਵਾਮਾ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੀ ਤਲਖੀ ਨੂੰ ਘੱਟ ਕਰਨ ਲਈ ਸੰਜਮ ਤੋਂ ਕੰਮ ਲੈਂਦਿਆਂ ਇਸ ਪਾਸੇ ‘ਫੌਰੀ ਕਦਮ’ ਚੁੱਕਣ। ਯੂਐਨ ਮੁਖੀ ਨੇ ਜ਼ੋਰ ਦੇ ਕਿਹਾ ਕਿ ਜੇਕਰ ਦੋਵੇਂ ਮੁਲਕ ਕਹਿਣ ਤਾਂ ਉਨ੍ਹਾਂ ਵਿਚਲੀ ਕੁੜੱਤਣ ਨੂੰ ਘੱਟ ਕਰਨ ਲਈ ਉਨ੍ਹਾਂ (ਯੂਐਨ) ਦਾ ਦਫ਼ਤਰ ਵਿਚੋਲਗੀ ਕਰ ਸਕਦਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਯੁਐਨ ਮੁਖੀ ਨੇ ਦੋਵਾਂ ਧਿਰਾਂ ਨੂੰ ਸੰਜਮ ਨਾਲ ਕੰਮ ਲੈਣ ਤੇ ਤਣਾਅ ਘੱਟ ਕਰਨ ਲਈ ਫੌਰੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਜੇਕਰ ਦੋਵੇਂ ਮੁਲਕ ਹਾਮੀ ਭਰਦੇ ਹਨ ਤਾਂ ਉਹ ਵਿਚੋਲਗੀ ਲਈ ਹਮੇਸ਼ਾਂ ਤਿਆਰ ਹਨ।’ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੇ ਸਥਾਈ ਮਿਸ਼ਨ ਨੇ ਇਸ ਮੁੱਦੇ ’ਤੇ ਯੂਐਨ ਮੁਖੀ ਨਾਲ ਮੀਟਿੰਗ ਕਰਾਏ ਜਾਣ ਦੀ ਗੁਜ਼ਾਰਿਸ਼ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਦੋਵਾਂ ਮੁਲਕਾਂ ਵਿਚਾਲੇ ਤਲਖੀ ਨੂੰ ਘੱਟ ਕਰਨ ਲਈ ਪੇਸ਼ਕਦਮੀ ਕਰਨੀ ਚਾਹੀਦੀ ਹੈ।


