- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਨੇ ਕੀਤੀ ਭਵਿੱਖਬਾਣੀ, ਸੀਰੀਜ਼ ‘ਚ ਭਾਰਤ ਦਾ ਪੱਲਾ ਹੋ ਸਕਦੈ ਭਾਰੀ
ਨਵੀਂ ਦਿੱਲੀ – ਬਰਮਿੰਘਮ ਦੇ ਐਜਬੇਸਟਨ ਕ੍ਰਿਕਟ ਗਰਾਉਂਡ ‘ਚ ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲਾਂ ਟੈਸਟ ਮੈਚ ਸ਼ੁਰੂ ਹੋਣ ਜਾ ਰਿਹਾ ਹੈ। ਵਿਰਾਟ ਕੋਹਲੀ ਦੀ ਕਪਤਾਨੀ ‘ਚ ਭਾਰਤੀ ਟੀਮ ਅੱਜ ਤੋਂ ਇੰਗਲੈਂਡ ਨਾਲ 5 ਟੈਸਟ ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਭਾਰਤ ਦੇ ਸਾਬਕਾ ਕਪਤਾਨ ਅਤੇ ਦਿੱਗਜ ਬੱਲੇਬਾਜ਼ ਰਾਹੁਲ ਦ੍ਰਵਿੜ ਨੇ ਇਕ ਭਵਿੱਖਬਾਣੀ ਕੀਤੀ ਹੈ ਕਿ ਇਹ ਸੀਰੀਜ਼ ਭਾਰਤ 2-1 ਨਾਲ ਜਿੱਤ ਸਕਦਾ ਹੈ। ਇਸ ਪ੍ਰੋਗਰਾਮ ਦੌਰਾਨ ਰਾਹੁਲ ਦ੍ਰਵਿੜ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਰਤ ਲਈ ਇਹ ਇਕ ਚੰਗਾ ਮੌਕਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸ਼ੱਕ ਨਹੀਂ ਹੈ ਕਿ ਭਾਰਤ ਚੰਗੀਆਂ ਦੌੜਾਂ ਬਣਾਵੇਗਾ। ਪਰ ਇਕ ਸਮੇਂ ‘ਤੇ ਆਪਣੇ ਤੇਜ਼ ਗੇਂਦਬਾਜ਼ ਨੂੰ ਫਿਟ ਰੱਖਣਾ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਨਿਸ਼ਚਿਤ ਰੂਪ ਤੋਂ ਯੰਗ ਗੇਂਦਬਾਜ਼ ਹਨ ਪਰ ਉਹ 6 ਹਫਤਿਆਂ ਤੱਕ ਚੱਲਣ ਵਾਲੀ 5 ਟੈਸਟ ਮੈਚਾਂ ਦੀ ਸੀਰੀਜ਼ ਹੈ। ਜਦੋਂ ਰਾਹੁਲ ਇੰਗਲੈਂਡ ‘ਚ 2007 ‘ਚ ਖੇਡ ਰਹੇ ਸਨ ਤਾਂ ਉਸ ਸਮੇਂ ਇਕ ਹੀ ਬੋਲਿੰਗ ਲਾਈਨਅਪ ਤਿੰਨ ਮੈਚਾਂ ‘ਚ ਇਸਤੇਮਾਲ ਕੀਤਾ ਗਿਆ ਸੀ ਅਤੇ ਉਹ ਖੁਸ਼ਕਿਸਮਤ ਸਨ ਕਿ ਕੋਈ ਵੀ ਗੇਂਦਬਾਜ਼ ਇਸ ਦੌਰਾਨ ਜ਼ਖਮੀ ਨਹੀਂ ਹੋਇਆ। ਦ੍ਰਵਿੜ ਮੁਤਾਬਕ ਭਾਰਤੀ ਗੇਂਦਬਾਜ਼ਾਂ ਦੀ ਫਿੱਟਨੇਸ ਇਸ ਸੀਰੀਜ਼ ਦੌਰਾਨ ਇਕ ਮਹੱਤਵਪੂਰਨ ਭੂਮਿਕਾ ਨਿਭਾਵੇਗੀ।


