- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਲਾਦੇਸ਼ ’ਚ ਜਹਾਜ਼ ਹਾਈਜੈਕ ਕਰਨ ਦੀ ਕੋਸ਼ਿਸ਼
ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਦੁਬਈ ਜਾ ਰਹੇ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਕੋਸ਼ਿਸ਼ ਕਾਮਯਾਬ ਨਹੀਂ ਹੋਈ। ਜਹਾਜ਼ ਵਿਚ ਗੋਲ਼ੀ ਚਲੀ, ਜਿਸ ਦੇ ਬਾਅਦ ਚਿਤਗੋਂਗ ਵਿਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਮੀਡੀਆ ਰਿਪੋਰਟਾਂ ਮੁਤਾਬਕ ਹਾਈਜੈਕ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਨੇ ਕਰੂ ਮੈਂਬਰ ਵਲ ਪਿਸਤੌਲ ਤਾਣ ਲਈ ਤੇ ਯਾਤਰੀਆਂ ਨੂੰ ਬਾਹਰ ਕਢਣ ਲਈ ਕਿਹਾ। ਜਿਸ ਕਾਰਨ ਇਕ ਕਰੂ ਮੈਂਬਰ ਨੂੰ ਗੋਲ਼ੀ ਵੀ ਲਗੀ। ਇਸ ਪਿਛੋਂ ਪਾਇਲਟ ਨੇ ਕੰਟਰੋਲ ਰੂਮ ਨੂੰ ਜਹਾਜ਼ ਦੇ ਹਾਈਜੈਕ ਹੋਣ ਦੀ ਸੂਚਨਾ ਦਿਤੀ ਜਿਸ ਦੇ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਵਿਚ ਕੁਲ 142 ਯਾਤਰੀ ਸਵਾਰ ਸਨ। ਸਾਰਿਆਂ ਨੂੰ ਬਾਹਰ ਕਢ ਲਿਆ ਗਿਆ ਹੈ।


