ਰਾਫਾਲ ਸੌਦਾ: ਫ਼ੈਸਲੇ ’ਤੇ ਮੁੜ ਵਿਚਾਰ ਬਾਰੇ ਅਪੀਲਾਂ ’ਤੇ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਰਾਫਾਲ ਲੜਾਕੂ ਜਹਾਜ਼ ਖਰੀਦਣ ਲਈ ਭਾਰਤ ਤੇ ਫਰਾਂਸ ਵਿਚਾਲੇ ਹੋਏ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਖਾਰਜ ਕਰਨ ਦੇ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਦਾਇਰ ਅਪੀਲਾਂ ’ਤੇ ਖੁੱਲ੍ਹੀ ਅਦਾਲਤ ’ਚ ਸੁਣਵਾਈ ਲਈ ਅੱਜ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ।
ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਅਤੇ ਜਸਟਿਸ ਕੇਐੱਮ ਜੋਜ਼ਫ ਦੇ ਬੈਂਚ ਨੇ ਰਾਫਾਲ ਸੌਦੇ ’ਤੇ ਮੁੜ ਵਿਚਾਰ ਸਬੰਧੀ ਅਪੀਲਾਂ ’ਤੇ ਸੁਣਵਾਈ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ, ਅਰੁਣ ਸ਼ੋਰੀ ਤੇ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਦੀ ਅਪੀਲ ’ਤੇ ਚੈਂਬਰ ’ਚ ਵਿਚਾਰ ਕੀਤਾ। ਬੈਂਚ ਨੇ ਕਿਹਾ ਕਿ ਖੁੱਲ੍ਹੀ ਅਦਾਲਤ ’ਚ ਸੁਣਵਾਈ ਦੀ ਅਪੀਲ ਪ੍ਰਵਾਨ ਕੀਤੀ ਜਾਂਦੀ ਹੈ। ਸਿਖਰਲੀ ਅਦਾਲਤ ਨੇ 14 ਦਸੰਬਰ 2018 ਨੂੰ ਫਰਾਂਸ ਤੋਂ 36 ਰਾਫਾਲ ਜਹਾਜ਼ ਖਰੀਦਣ ਲਈ ਭਾਰਤ ਵੱਲੋਂ ਕੀਤੇ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਖਾਰਜ ਕਰਦਿਆਂ ਕਿਹਾ ਸੀ ਕਿ ਇਸ ਸਬੰਧੀ ਪਹਿਲਾਂ ਕਰਾਰ ਰੱਦ ਕਰਨ ਤੇ ਜਹਾਜ਼ ਖਰੀਦਣ ਦਾ ਫ਼ੈਸਲਾ ਲੈਣ ਦੀ ਪ੍ਰਕਿਰਿਆ ’ਤੇ ਸ਼ੱਕ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

VIA PUNJAB