- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜ ਸਭਾ ’ਚ ਘੱਟ ਕੰਮਕਾਰ ਹੋਣ ਬਾਰੇ ਮੈਂਬਰਾਂ ਤੋਂ ਜਵਾਬ ਮੰਗਣ ਨੌਜਵਾਨ: ਮੋਦੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਘੱਟ ਕੰਮਕਾਰ ਸਬੰਧੀ ਬੁੱਧਵਾਰ ਨੂੰ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ‘ਕੌਮੀ ਯੁਵਾ ਸੰਸਦ ਉਤਸਵ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪੋ-ਆਪਣੇ ਰਾਜਾਂ ਦੇ ਰਾਜ ਸਭਾ ਮੈਂਬਰਾਂ ਨੂੰ ਸਵਾਲ ਪੁੱਛਣ ਲਈ ਕਿਹਾ ਤਾਂ ਕਿ ਉਨ੍ਹਾਂ ’ਤੇ ਦੇਸ਼ ਵਿਆਪੀ ਦਬਾਅ ਬਣੇ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਗਿਣਤੀ ਜ਼ਿਆਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 16ਵੀਂ ਲੋਕ ਸਭਾ ਵਿਚ 85 ਫੀਸਦ ਕੰਮਕਾਰ ਹੋਇਆ ਹੈ ਤੇ 205 ਬਿੱਲ ਪਾਸ ਹੋਏ ਹਨ। ਇਸ ਦਾ ਸਿਹਰਾ ਉਨ੍ਹਾਂ ਨੇ 2014 ਦੀਆਂ ਆਮ ਚੋਣਾਂ ਵਿਚ ਵੋਟਰਾਂ ਦੁਆਰਾ ਭਾਜਪਾ ਨੂੰ ਪੂਰਨ ਬਹੁਮਤ ਦਿੱਤੇ ਜਾਣ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਰਾਜ ਸਭਾ ਵਿਚ ਸਿਰਫ਼ 8 ਫੀਸਦ ਕੰਮ ਹੋਣਾ ਫ਼ਿਕਰ ਦੀ ਗੱਲ ਹੈ, ਜਿੱਥੇ ਅੰਤਰਿਮ ਬਜਟ ਪਾਸ ਕੀਤਾ ਗਿਆ ਹੈ। ‘ਅਪਰੈਲ-ਮਈ’ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ ਤੇ ਮੋਦੀ ‘ਵਿਕਾਸ’ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਫਿਰ ਤੋਂ ਸਪੱਸ਼ਟ ਬਹੁਮਤ ਚਾਹੁੰਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਨਾਲ ਇਕ ਮਜ਼ਬੂਤ ਸਰਕਾਰ ਬਣੇਗੀ। ਰਾਜ ਸਭਾ ਵਿਚ ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਵੱਖ-ਵੱਖ ਮੌਕਿਆਂ ’ਤੇ ਹੱਥ ਮਿਲਾਇਆ ਹੈ।


