- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿਲੀ ਹਾਈ ਕੋਰਟ ਵਲੋਂ ਹੇਰਾਲਡ ਹਾਊਸ ਖ਼ਾਲੀ ਕਰਨ ਦਾ ਫ਼ੈਸਲਾ
ਗਾਂਧੀ ਪਰਿਵਾਰ ਨੂੰ ਝਟਕਾ
ਨਵੀਂ ਦਿਲੀ – ਨੈਸ਼ਨਲ ਹੇਰਾਲਡ ਹਾਊਸ ਖ਼ਾਲੀ ਕਰਨ ਦੇ ਮਾਮਲੇ ‘ਚ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ਼ ਐਸੋਸੀਏਟ ਜਨਰਲ ਲਿਮਟਡ (ਏ.ਜੇ.ਐਲ.) ਦੀ ਅਪੀਲ ‘ਤੇ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਵੀਰਵਾਰ ਨੂੰ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਏ.ਜੇ.ਐਲ. ਦੀ ਪਟੀਸ਼ਨ ਖਾਰਜ ਕਰ ਦਿਤੀ, ਅਜਿਹੇ ‘ਚ ਨੈਸ਼ਨਲ ਹਾਊਸ ਨੂੰ ਖ਼ਾਲੀ ਕਰਨਾ ਹੋਵੇਗਾ। ਹਾਲਾਂਕਿ ਕੋਰਟ ਨੇ ਹੇਰਾਲਡ ਹਾਊਸ ਖ਼ਾਲੀ ਕਰਨ ਦੀ ਸਮਾਂ ਹਦ ਤੈਅ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਏ.ਜੇ.ਐਲ. ਨੇ ਹੇਰਾਲਡ ਹਾਊਸ ਖ਼ਾਲੀ ਕਰਨ ਦੇ ਪਿਛਲੇ ਸਾਲ 21 ਦਸੰਬਰ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ਦੇ ਸਾਹਮਣੇ ਚੁਣੌਤੀ ਦਿਤੀ ਸੀ। ਇਸ ਤੋਂ ਪਹਿਲਾਂ ਹਾਈਕੋਰਟ ਦੀ ਸਿੰਗਲ ਬੈਂਚ ਨੇ ਏ.ਜੇ.ਐਲ. ਦੀ ਪਟੀਸ਼ਨ ਖਾਰਜ ਕਰਦਿਆਂ ਨੈਸ਼ਨਲ ਹੇਰਾਲਡ ਦੀ ਬਿਲਡਿੰਗ ਖ਼ਾਲੀ ਕਰਨ ਦਾ ਹੁਕਮ ਦਿਤਾ ਸੀ। ਦਰਅਸਲ ਏ.ਜੇ.ਐਲ. ਨੇ ਕੇਂਦਰ ਸਰਕਾਰ ਦੇ ਉਸ ਫੈਸਲੇ ਨੂੰ ਕੋਰਟ ‘ਚ ਚੁਣੌਤੀ ਦਿਤੀ ਸੀ ਜਿਸ ‘ਚ 56 ਸਾਲ ਪੁਰਾਣੀ ਲੀਜ਼ ਖਤਮ ਕਰਨ ਦਾ ਹੁਕਮ ਦਿਤਾ ਗਿਆ ਸੀ। ਦਸ ਦਈਏ ਕਿ ਨੈਸ਼ਨਲ ਹੇਰਾਲਡ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦੇ ਨਾਮ ‘ਤੇ ਹੈ ਤੇ ਇਹ ਬਿਲਡਿੰਗ ਕਰੋੜਾਂ ਰੁਪਏ ਦੀ ਹੈ। ਏ.ਜੇ.ਐਲ. ਨੈਸ਼ਨਲ ਹੇਰਾਲਡ ਅਖ਼ਬਾਰ ਦੀ ਮਾਲਕਾਨਾ ਕੰਪਨੀ ਹੈ।


