- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੰਨਾ ਕਾਸ਼ਤਕਾਰਾਂ ਨੂੰ 284 ਕਰੋੜ ਰੁਪਏ ਦੀ ਅਦਾਇਗੀ ਕੀਤੀ: ਸੁਖਜਿੰਦਰ ਸਿੰਘ ਰੰਧਾਵਾ
ਮੌਜੂਦਾ ਪਿੜਾਈ ਸੀਜ਼ਨ ਵਿੱਚ ਹੁਣ ਤੱਕ 1.56 ਕਰੋੜ ਕੁਇੰਟਲ ਗੰਨੇ ਦੀ ਪਿੜਾਈ ਹੋਈ
ਚੰਡੀਗੜ੍ਹ – ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਚਾਲੂ ਪਿੜਾਈ ਸੀਜਨ 2018-19 ਦੌਰਾਨ ਹੁੱਣ ਤੱਕ 1,56,70,692 (1.56 ਕਰੋੜ) ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ ਅਤੇ ਗੰਨਾ ਕਾਸ਼ਤਕਾਰਾਂ ਨੂੰ ਹੁਣ ਤੱਕ 284 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ 27 ਫਰਵਰੀ ਤੱਕ 1.56 ਕਰੋੜ ਕੁਇੰਟਲ ਗੰਨਾ ਪੀੜਿਆ ਗਿਆ ਹੈ ਅਤੇ ਮਿੱਲਾਂ ਦੀ ਔਸਤਨ ਔਨ ਡੇਟ ਖੰਡ ਦੀ ਰਿਕਵਰੀ 10.41 ਫੀਸਦੀ ਅਤੇ ਟੂ ਡੇਟ ਰਿਕਵਰੀ 9.84 ਫੀਸਦੀ ਦੀ ਦਰ ਨਾਲ ਚੱਲ ਰਹੀ ਹੈ ਜਿਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ 310 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦੀ ਕੁੱਲ ਅਦਾਇਗੀ 485.62 ਕਰੋੜ ਰੁਪਏ ਵਿਚੋਂ 284 ਕਰੋੜ ਰੁਪਏ ਦੀ ਅਦਾਇਗੀ ਖੰਡ ਮਿੱਲਾਂ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਅਦਾਇਗੀ ਦਾ ਕਰੀਬ 59 ਫੀਸਦੀ ਬਣਦਾ ਹੈ। ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਪਿੜਾਈ ਸੀਜ਼ਨ ਦੇ ਮੁਕਾਬਲੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਹੁਣ ਤੱਕ ਲੱਗ-ਭੱਗ 25 ਕਰੋੜ ਰੁਪਏ ਦੀ ਕੀਮਤ ਦੀ ਖੰਡ ਦੀ ਵੱਧ ਪੈਦਾਵਾਰ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੜਾਈ ਸੀਜ਼ਨ 2018-19 ਦੌਰਾਨ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਜਲਦੀ ਅਦਾਇਗੀ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਗਿਆ ਕਿ ਪਿੜਾਈ ਸੀਜ਼ਨ 2017-18 ਦੀ ਬਕਾਇਆ ਰਾਸ਼ੀ 74.67 ਕਰੋੜ ਰੁਪਏ ਦੀ ਅਦਾਇਗੀ ਵੀ ਜਲਦੀ ਹੀ ਕੀਤੀ ਜਾ ਰਹੀ ਹੈ ਜਿਸ ਲਈ ਮੁੱਖ ਮੰਤਰੀ ਵੱਲੋਂ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਸ. ਰੰਧਾਵਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਸਬੰਧੀ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਤੇ ਵੱਧ ਖੰਡ ਦੀ ਮਾਤਰਾ ਵਾਲੀਆਂ ਗੰਨੇ ਦੀਆਂ ਨਵੀਆਂ ਕਿਸਮਾਂ ਉਪਲੱਬਧ ਕਰਵਾਉਣ ਅਤੇ ਗੰਨੇ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਸਬੰਧੀ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਗੰਨਾ ਖੋਜ ਕੇਂਦਰ ਸਥਾਪਤ ਕਰਨ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ।


