- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਮਹਿਲਾ ਟੀਮ ਨੇ ਤੀਜੇ ਵਨ ਡੇ ਚ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ
ਮੁੰਬਈ – ਇੰਗਲੈਂਡ ਦੀ ਮਹਿਲਾ ਟੀਮ ਨੇ ਵੀਰਵਾਰ ਨੂੰ ਮੁਸ਼ਕਿਲ ਸਥਿਤੀ ਤੋਂ ਉਭਰਦੇ ਹੋਏ ਤੀਜੇ ਤੇ ਆਖਰੀ ਵਨ ਡੇ ਵਿਚ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਨਾਲ ਉਸ ਨੇ ਮੇਜ਼ਬਾਨ ਭਾਰਤ ਨੂੰ ਤਿੰਨ ਮੈਚਾਂ ਦੀ ਸੀਰੀਜ਼ ਵਿਚ ਕਲੀਨ ਸਵੀਪ ਕਰਨ ਤੋਂ ਰੋਕ ਦਿੱਤਾ। ਭਾਰਤ ਦੀਆਂ 8 ਵਿਕਟਾਂ ‘ਤੇ 205 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੀ ਟੀਮ 49 ਦੌੜਾਂ ‘ਤੇ 5 ਵਿਕਟਾਂ ਗੁਆ ਕੇ ਜੂਝ ਰਹੀ ਸੀ, ਜਿਸ ਤੋਂ ਬਾਅਦ ਆਲਰਾਊਂਡਰ ਡਾਨੀ ਵਾਟ (82 ਗੇਂਦਾਂ ਵਿਚ 56 ਦੌੜਾਂ) ਨੇ ਕਪਤਾਨ ਹੀਥਰ ਨਾਈਟ (63 ਗੇਂਦਾਂ ਵਿਚ 47 ਦੌੜਾਂ) ਤੇ ਜਾਰਜੀਆ ਐਲਵਿਸ (53 ਗੇਂਦਾਂ ਵਿਚ ਅਜੇਤੂ 33 ਦੌੜਾਂ) ਦੇ ਨਾਲ ਦੋ ਅਹਿਮ ਸਾਂਝੇਦਾਰੀਆਂ ਕਰ ਕੇ ਟੀਮ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ। ਇੰਗਲੈਂਡ ਨੇ 48.5 ਓਵਰਾਂ ਵਿਚ 8 ਵਿਕਟਾਂ ‘ਤੇ 208 ਦੌੜਾਂ ਬਣਾ ਕੇ ਦੋ ਹਾਸਲ ਕੀਤੇ ਜਦਕਿ ਇਹ ਤਿੰਨ ਮੈਚਾਂ ਦੀ ਸੀਰੀਜ਼ ਆਈ. ਸੀ. ਸੀ. ਮਹਿਲਾ ਚੈਂਪੀਅਨਸ਼ਿਪ ਦਾ ਹਿੱਸਾ ਹੈ। ਵਿਸ਼ਵ ਚੈਂਪੀਅਨ ਟੀਮ ਸੱਤਵੇਂ ਸਥਾਨ ‘ਤੇ ਕਾਬਜ਼ ਹੈ ਤੇ ਉਸ ਨੂੰ 2021ਵਿਸ਼ਵ ਕੱਪ ਵਿਚ ਸਿੱਧੇ ਕੁਆਲੀਫਾਈ ਕਰਨ ਲਈ ਟਾਪ-4 ਵਿਚ ਰਹਿਣ ਦੀ ਲੋੜ ਹੈ। ਭਾਰਤੀ ਟੀਮ ਪਹਿਲੇ ਦੋ ਮੈਚਾਂ ਵਿਚ ਜਿੱਤ ਦਰਜ ਕਰ ਕੇ ਪਹਿਲਾਂ ਹੀ ਲੜੀ ਆਪਣੇ ਨਾਂ ਕਰ ਚੁੱਕੀ ਹੈ। ਤਜਰਬੇਕਾਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ (41 ਦੌੜਾਂ ਦੇ ਕੇ 3 ਵਿਕਟਾਂ) ਨੇ ਇਸ ਟੀਚੇ ਦਾ ਬਚਾਅ ਕਰਦੇ ਹੋਏ ਐਮੀ ਜੋਂਸ (13), ਲਾਰੇਨ ਵਿਨਫੀਲਡ (2) ਤੇ ਤਮਸਿਨ ਬਿਊਮੋਂਟ (21) ਦੀਆਂ ਵਿਕਟਾਂ ਲੈ ਕੇ ਇੰਗਲੈਂਡ ਦੇ ਚੋਟੀ ਦੇ ਕ੍ਰਮ ਨੂੰ ਢਹਿ-ਢੇਰੀ ਕਰ ਦਿੱਤਾ। ਜਲਦ ਹੀ ਉਸਦਾ ਸਕੋਰ ਚਾਰ ਵਿਕਟਾਂ ‘ਤੇ 40 ਦੌੜਾਂ ਹੋ ਗਿਆ, ਜਦਕਿ ਆਫ ਸਪਿਨਰ ਦੀਪਤੀ ਸ਼ਰਮਾ ਨੇ ਫਾਰਮ ਵਿਚ ਚੱਲ ਰਹੀ ਨਤਾਲੀ ਸ਼ਾਈਵਰ (1) ਨੂੰ ਆਊਟ ਕੀਤਾ। ਇਸ ਤੋਂ ਬਾਅਦ ਤੇਜ਼ ਗੇਂਦਬਾਜ਼ ਸ਼ਿਖਾ ਪਾਂਡੇ ਨੇ ਸਾਰਾ ਟੇਲਰ (2) ਦੀ ਵਿਕਟ ਹਾਸਲ ਕੀਤੀ, ਜਿਸ ਨਾਲ ਇੰਗਲੈਂਡ ਨੇ 49 ਦੌੜਾਂ ‘ਤੇ ਆਪਣੀ ਅੱਧੀ ਟੀਮ ਗੁਆ ਦਿੱਤੀ ਪਰ ਫਿਰ ਵਾਟ ਤੇ ਨਾਈਟ ਨੇ ਛੇਵੀਂ ਵਿਕਟ ਲਈ 69 ਦੌੜਾਂ ਦੀ ਅਹਿਮ ਸਾਂਝੇਦਾਰੀ ਨਿਭਾਈ। ਨਾਈਟ ਦੇ ਆਊਟ ਹੋਣ ਤੋਂ ਬਾਅਦ ਵਾਟ ਨੇ 7ਵੀਂ ਵਿਕਟ ਲਈ ਐਲਵਿਸ ਦੇ ਨਾਲ 56 ਦੌੜਾਂ ਦੀ ਹਿੱਸੇਦਾਰੀ ਕੀਤੀ ਤੇ ਟੀਮ ਨੂੰ ਟੀਚੇ ਦੇ ਨੇੜੇ ਪਹੁੰਚਾਇਆ। ਐਲਵਿਸ ਤੇ ਆਨਯਾ ਸ਼੍ਰਬਸੋਲ (ਅਜੇਤੂ 4) ਨੇ ਫਿਰ ਸਬਰ ਨਾਲ ਖੇਡਦੇ ਹੋਏ ਇੰਗਲੈਂਡ ਨੂੰ ਜਿੱਤ ਦਿਵਾਈ।


