- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁਰਾਕ ਸੁਰੱਖਿਆ ਟੀਮਾਂ ਵੱਲੋਂ ਤਿੰਨ ਮਹੀਨਿਆਂ ਵਿੱਚ ਤਿੰਨ ਹਜ਼ਾਰ ਥਾਈਂ ਛਾਪੇ
650 ਕੇਸ ਦਰਜ; 65 ਲੱਖ ਦਾ ਜੁਰਮਾਨਾ ਵਸੂਲਿਆ
ਚੰਡੀਗੜ – ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਤਿਉਹਾਰ ਸੀਜ਼ਨ ਬੀਤਣ ਦੇ ਬਾਵਜੂਦ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ ਹੋਈ ਹੈ। ਮਿਸ਼ਨ ‘ਤੰਦਰੁਸਤ ਪੰਜਾਬ’ ਅਧੀਨ ‘ਕਮਿਸ਼ਨਰੇਟ ਫੂਡ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ’ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਖੁਰਾਕੀ ਵਸਤਾਂ ਦੀ ਜਾਂਚ ਲਈ ਤਿੰਨ ਹਜ਼ਾਰ ਥਾਈਂ ਛਾਪੇ ਮਾਰੇ। ਖੁਰਾਕੀ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਵਿਭਾਗ ਨੇ ਸਬੰਧਤ ਅਦਾਲਤਾਂ ਵਿੱਚ 650 ਕੇਸ ਦਰਜ ਕੀਤੇ ਹਨ। ਕੁੱਝ ਕੇਸ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਵੀ ਚੱਲ ਰਹੇ ਹਨ। ਇਨਾਂ ਕੇਸਾਂ ਵਿੱਚ ਖੁਰਾਕੀ ਵਸਤਾਂ ਅਸੁਰੱਖਿਅਤ ਪਾਈਆਂ ਗਈਆਂ।ਨਵੰਬਰ ਮਹੀਨੇ ਤੋਂ ਜਨਵਰੀ ਮਹੀਨੇ ਦੇ ਅੰਤ ਤੱਕ ਦੇ ਸਮੇਂ ਦੌਰਾਨ ਕੀਤੀ ਕਾਰਵਾਈ ਵਿੱਚ ਤਕਰੀਬਨ 600 ਮਿਲਾਵਟਖੋਰ ਕਾਰੋਬਾਰੀਆਂ ਤੋਂ 65 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਜਾਗਰੂਕ ਕਰਨ ਲਈ 270 ਜਾਗਰੂਕਤਾ ਕੈਂਪ ਲਾਏ ਗਏ। ਇਸ ਤੋਂ ਇਲਾਵਾ ਵਿਭਾਗ ਨੇ ਦੋ ਖੁਰਾਕ ਸੁਰੱਖਿਆ ਵੈਨਾਂ ਚਲਾਈਆਂ ਹਨ, ਜਿਨਾਂ ਨੇ ਖਪਤਕਾਰਾਂ ਤੋਂ ਖੁਰਾਕੀ ਵਸਤਾਂ ਦੇ 2400 ਨਮੂਨੇ ਭਰੇ ਗਏ ਅਤੇ ਘਟੀਆ ਦਰਜੇ ਦੇ 2700 ਕਿਲੋ ਦੁੱਧ ਤੇ ਦੁੱਧ ਉਤਪਾਦ ਤੇ 315 ਕਿਲੋ ਫਲ ਫੜੇ ਗਏ।’ਫੂਡ ਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ’ ਦੇ ਕਮਿਸ਼ਨਰ ਅਤੇ ਮਿਸ਼ਨ ‘ਤੰਦਰੁਸਤ ਪੰਜਾਬ’ ਦੇ ਮਿਸ਼ਨ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਘਟੀਆ ਦਰਜੇ ਦੀਆਂ ਖੁਰਾਕੀ ਵਸਤਾਂ ਵੇਚਣ ਵਾਲਿਆਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨਾਂ ਕਿਹਾ ਕਿ ਖੁਰਾਕੀ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਕਾਰੋਬਾਰੀਆਂ ਖ਼ਿਲਾਫ਼ ਛਾਪੇ ਜਾਰੀ ਰਹਿਣਗੇ ਅਤੇ ਵਿਭਾਗ ਸਬੰਧਤ ਅਦਾਲਤਾਂ ਨੂੰ ਅਪੀਲ ਕਰੇਗਾ ਕਿ ਉਹ ਅਜਿਹੇ ਦੋਸ਼ੀਆਂ ਨੂੰ ਵੱਡੇ ਜੁਰਮਾਨਾ ਕਰਨ।


