- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਅੱਤਵਾਦੀਆਂ ਖਿਲਾਫ ਕਰਨ ਕਾਰਵਾਈ : ਥੈਰੇਸਾ ਮੇਅ
ਲੰਡਨ – ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਦਬਾਅ ਪਾਉਂਦੇ ਹੋਏ ਅੱਤਵਾਦੀ ਸਮੂਹਾਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ| ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇਮਰਾਨ ਖਾਨ ਨਾਲ ਟੈਲੀਫੋਨ ਤੇ ਗੱਲ ਹੋਈ| ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੇਅ ਨੇ ਅੱਤਵਾਦ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ ਕੋਸ਼ਿਸ਼ਾਂ ਕਰਨ ਲਈ ਪਾਕਿਸਤਾਨ ਦੇ ਮਹੱਤਵ ਤੇ ਜ਼ੋਰ ਦਿੱਤਾ| ਜ਼ਿਕਰਯੋਗ ਹੈ ਕਿ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀ. ਆਰ. ਪੀ. ਐਫ. ਦੇ ਕਾਫਲੇ ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲੈਣ ਮਗਰੋਂ ਦੋਹਾਂ ਰਾਸ਼ਟਰਾਂ ਵਿਚਕਾਰ ਤਣਾਅ ਵਧ ਗਿਆ| ਇਸ ਹਮਲੇ ਵਿੱਚ 40 ਤੋਂ ਵਧੇਰੇ ਜਵਾਨ ਸ਼ਹੀਦ ਹੋ ਗਏ| ਭਾਰਤ ਨੇ ਇਸ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਬਾਲਾਕੋਟ ਵਿੱਚ ਅੱਤਵਾਦੀ ਕੈਂਪਾਂ ਤੇ ਹਵਾਈ ਕਾਰਵਾਈ ਕੀਤੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਜੈਸ਼ ਦੇ ਅੱਤਵਾਦੀ ਮਾਰੇ ਗਏ| ਪਾਕਿਸਤਾਨ ਲਗਾਤਾਰ ਲਾਈਨ ਆਫ ਕੰਟਰੋਲ ਕੋਲ ਮੋਰਟਾਰ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰਕੇ ਸੀਜ਼ਫਾਇਰ ਦਾ ਉਲੰਘਣ ਕਰ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿਛਲੇ ਇਕ ਹਫਤੇ ਵਿੱਚ ਜੰਮੂ-ਕਸ਼ਮੀਰ ਵਿੱਚ ਕਿਰਿਆਸ਼ੀਲ ਵੱਖਵਾਦੀ ਸਮੂਹਾਂ ਤੇ ਸਖਤੀ ਕੀਤੀ ਹੈ, ਜਿਸ ਵਿੱਚ ਜਮਾਤ-ਏ-ਇਸਲਾਮੀ ਤੇ ਰੋਕ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦੋ ਸ਼ੱਕੀ ਮੌਲਵੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ|


