- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਚੋਣ ਕਮਿਸ਼ਨ ਵੱਲੋਂ ਨਵਰਾਜ ਬਰਾੜ, ਪੀ.ਸੀ.ਐਸ. ਪੱਟੀ ਦੇ ਐਸ.ਡੀ.ਐਮ. ਨਿਯੁਕਤ
ਚੰਡੀਗਡ – ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਨਵਰਾਜ ਬਰਾੜ, ਪੀ.ਸੀ.ਐਸ. ਨੂੰ ਪੱਟੀ ਦਾ ਐਸ.ਡੀ.ਐਮ. ਨਿਯੁਕਤ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਨਵਰਾਜ ਬਰਾੜ, ਪੀ.ਸੀ.ਐਸ. (ਪੰਜਾਬ-2014) ਨੂੰ ਪੱਟੀ ਦਾ ਐਸ.ਡੀ.ਐਮ. ਕਮ-ਰਿਟਰਨਿੰਗ ਅਫਸਰ ਹਲਕਾ ਨੰ.-23 ਵਿਧਾਨ ਸਭਾ ਨਿਯੁਕਤ ਕੀਤਾ ਹੈ।ਉਨਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸ੍ਰੀ ਨਵਰਾਜ ਬਰਾੜ, ਪੀ.ਸੀ.ਐਸ. ਨੂੰ ਤੁਰੰਤ ਅਹੁਦਾ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਕਮਿਸ਼ਨ ਨੂੰ ਭੇਜਣ ਲਈ ਵੀ ਕਿਹਾ ਗਿਆ ਹੈ।ਉਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਅਨਮੋਲ ਧਾਲੀਵਾਲ, ਐਸ.ਡੀ.ਐਮ. ਪੱਟੀ ਨੂੰ ਸੀਵਿਜਲ ਐਪ ਤੇ ਪ੍ਰਾਪਤ ਸ਼ਿਕਾਇਤ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਬਦਲਿਆ ਹੈ।


