- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਮਜਦਗੀਆਂ ਦੇ ਪਹਿਲੇ ਦਿਨ ਨੌ ਨਾਮਜਦਗੀਆਂ ਦਾਖਲ
ਚੰਡੀਗੜ – ਲੋਕ ਸਭਾ ਚੋਣਾਂ 2019 ਲਈ ਅੱਜ ਪੰਜਾਬ ਰਾਜ ਵਿੱਚ ਨੋਟੀਫੀਕੇਸ਼ਨ ਹੋਣ ਦੇ ਨਾਲ ਹੀ ਨਾਮਜਦਗੀਆਂ ਦਾ ਕੰਮ ਵੀ ਸ਼ੁਰੂ ਹੋ ਗਿਆ, ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ ਨੌ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 09-ਫਰੀਦਕੋਟ (ਐਸ.ਸੀ) ਲਈ ਸ੍ਰੀ ਬਾਦਲ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 06-ਸ੍ਰੀ ਆਨੰਦਪੁਰ ਸਾਹਿਬ ਲਈ ਸੀ.ਪੀ.ਆਈ.ਐਮ. ਦੇ ਸ੍ਰੀ ਰਘੁਨਾਥ ਸਿੰਘ, ਲੋਕ ਸਭਾ ਹਲਕਾ – 02 ਅੰਮ੍ਰਿਤਸਰ ਤੋਂ ਅਜਾਦ ਉਮੀਦਵਾਰ ਕਾਬਲ ਸਿੰਘ, ਲੋਕ ਸਭਾ ਹਲਕਾ 07-ਲੁਧਿਆਣਾ ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਸ੍ਰੀ ਬਲਦੇਵ ਰਾਜ ਕਟਾਣਾ, ਲੋਕ ਸਭਾ ਹਲਕਾ 11-ਬਠਿੰਡਾ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਗੁਰਸੇਵਕ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਲਈ ਭਾਰਤੀਯ ਲੋਕ ਸੇਵਾ ਦਲ ਦੇ ਮਹਿੰਦਰ ਪਾਲ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 04-ਜਲੰਧਰ (ਐਸ.ਸੀ) ਲਈ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।


