- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਪ੍ਰਭਾਵਸ਼ਾਲੀ ਤਰੀਕੇ ਨਾਲ ਇਰਾਨ ਤੇ ਹੋਰ ਦਬਾਅ ਬਣਾਵੇਗਾ
ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਕਿਹਾ ਕਿ ਅਮਰੀਕਾ ਈਰਾਨੀ ਸਰਕਾਰ ਤੇ ਦਬਾਅ ਬਣਾਉਣ ਦੇ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੇਜ਼ਕਰੇਗਾ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਈਰਾਨ ਦੇ ਨੇਤਾ ‘ਵਿਨਾਸ਼ਕਾਰੀ ਵਿਵਹਾਰ’ ਬਦਲ ਨਹੀਂ ਲੈਂਦੇ, ਆਪਣੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਨਾ ਕਰਨ ਲੱਗਦੇ ਅਤੇ ਗੱਲਬਾਤ ਲਈ ਮੇਜ਼ ਨਹੀਂ ਬੈਠ ਜਾਂਦੇ| ਪੋਂਪੀਓ ਦੀ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਸ ਐਲਾਨ ਤੋਂ ਬਾਅਦ ਆਈ ਹੈ ਜਦੋਂ ਉਨ੍ਹਾਂ ਦਾ ਪ੍ਰਸ਼ਾਸਨ ਈਰਾਨ ਤੋਂ ਤੇਲ ਆਯਾਤ ਕਰਨ ਵਾਲੇ ਦੇਸ਼ਾਂ ਨੂੰ ਹੋਰ ਮਹੱਤਵਪੂਰਣ ਕਟੌਤੀ ਅਪਵਾਦ ਜਾਰੀ ਨਹੀਂ ਕਰੇਗਾ| ਪੋਂਪੀਓ ਨੇ ਪ੍ਰੈਸ ਸੰਮੇਲਨ ਵਿੱਚ ਕਿਹਾ ਕਿ ਟਰੰਪ ਪ੍ਰਸ਼ਾਸਨ ਈਰਾਨ ਦੇ ਤੇਲ ਨਿਰਯਾਤ ਨੂੰ ਇਤਿਹਾਸਕ ਹੇਠਲੇ ਪੱਧਰ ਤੇ ਲੈ ਗਿਆ ਹੈ ਅਤੇ ਅਸੀਂ ਸਾਡੀ ਰਾਸ਼ਟਰੀ ਸੁਰੱਖਿਆ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਬਾਅ ਅਭਿਆਨ ਨੂੰ ਤੇਜ਼ ਕਰ ਰਹੇ ਹਨ| ਨਾਲ ਹੀ ਦੁਨੀਆ ਦੇ ਤੇਲ ਬਜ਼ਾਰ ਵਿੱਚ ਤੇਲ ਦੀ ਸਪਲਾਈ ਨੂੰ ਚੰਗੀ ਤਰ੍ਹਾਂ ਨਾਲ ਬਰਕਰਾਰ ਰੱਖ ਰਹੇ ਹਨ| ਵਿਦੇਸ਼ ਮੰਤਰੀ ਨੇ ਈਰਾਨ ਤੋਂ ਤੇਲ ਨਿਰਯਾਤ ਕਰਨ ਵਾਲੇ ਦੇਸ਼ਾਂ ਨੂੰ ਚਿਤਾਵਨੀ ਦਿੱਤੀ|


