- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿੱਤ ਦੀ ਹੈਟ੍ਰਿਕ ਲਈ ਉਤਰੇਗਾ ਬੰਗਲੌਰ
ਬੰਗਲੌਰ – ਲਗਾਤਾਰ ਦੋ ਜਿੱਤਾਂ ਦਰਜ ਕਰਨ ਮਗਰੋਂ ਆਤਮਵਿਸ਼ਵਾਸ ਨਾਲ ਭਰਪੂਰ ਰੌਇਲ ਚੈਲੰਜਰਜ਼ ਬੰਗਲੌਰ ਆਈਪੀਐਲ ਮੈਚ ਵਿੱਚ ਕਿੰਗਜ਼ ਇਲੈਵਨ ਪੰਜਾਬ ਖ਼ਿਲਾਫ਼ ਬੁੱਧਵਾਰ ਨੂੰ ਜਿੱਤ ਦੀ ਹੈਟ੍ਰਿਕ ਬਣਾਉਣ ਦੇ ਇਰਾਦੇ ਨਾਲ ਉਤਰੇਗੀ। ਪਿਛਲੇ ਮੈਚ ਵਿੱਚ ਮਹਿੰਦਰ ਸਿੰਘ ਧੋਨੀ ਦੀ ਹਮਲਾਵਰ ਬੱਲੇਬਾਜ਼ ਦੇ ਬਾਵਜੂਦ ਆਰਸੀਬੀ ਨੇ ਚੇਨੱਈ ਸੁਪਰਕਿੰਗਜ਼ ’ਤੇ ਇੱਕ ਦੌੜ ਨਾਲ ਜਿੱਤ ਦਰਜ ਕੀਤੀ ਸੀ ਅਤੇ ਉਸ ਨੂੰ ਇਹ ਲੈਅ ਬਰਕਰਾਰ ਰੱਖਣੀ ਹੋਵੇਗੀ। ਮੈਚ ਰਾਤ ਅੱਠ ਵਜੇ ਸ਼ੁਰੂ ਹੋਵੇਗਾ। ਆਰਸੀਬੀ ਦੇ ਏਬੀ ਡਿਵਿਲੀਅਰਜ਼ ਅਤੇ ਕਪਤਾਨ ਵਿਰਾਟ ਕੋਹਲੀ ਆਪਣੇ ਰਵੱਈਏ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੇ ਅਤੇ ਇਸ ਲਈ ਉਨ੍ਹਾਂ ਨੂੰ ਹੁਣ ਨਵੀਂ ਰਣਨੀਤੀ ਘੜਨੀ ਹੋਵੇਗੀ। ਪੰਜਾਬ ਖ਼ਿਲਾਫ਼ ਪਹਿਲੇ ਗੇੜ ਦੇ ਮੈਚ ਵਿੱਚ ਡਿਵਿਲੀਅਰਜ਼ ਨੇ ਨਾਬਾਦ 59 ਦੌੜਾਂ ਅਤੇ ਕੋਹਲੀ ਨੇ 67 ਦੌੜਾਂ ਬਣਾਈਆਂ ਸਨ। ਡੇਲ ਸਟੇਨ ਦੇ ਆਉਣ ਦੇ ਬਾਵਜੂਦ ਗੇਂਦਬਾਜ਼ੀ ਆਰਸੀਬੀ ਦਾ ਕਮਜ਼ੋਰ ਪੱਖ ਰਹੀ ਹੈ।


