ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਜਾਰੀ ਕਰਨ ਨੂੰ ਪ੍ਰਵਾਨਗੀ

ਚੰਡੀਗੜ – ਅੱਜ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਦੀ ਪ੍ਰਕਿਰਿਆ ਲਈ ਮੰਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਨਾ ਰਾਜੂ ਵੱਲੋਂ ਅੱਜ ਟੈਂਡਰ ਮੰਗਣ, ਟੈਂਡਰਾਂ ਦੀ ਪ੍ਰੋਸੈਸਿੰਗ ਅਤੇ ਕੰਮ ਸ਼ੁਰੂ ਕਰਨ ਦੀ  ਪ੍ਰਕਿਰਿਅ ਲਈ ਪ੍ਰਵਾਨਗੀ ਦਿੱਤੀ ਗਈ । ਇਨਾਂ ਟੈਂਡਰਾਂ ਦੀ ਪ੍ਰਕਿਰਿਆ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੀਓਸੀਪੀ ਨੰਬਰ 943/2018 ਦੇ ਫੈਸਲੇ ਵਿੱਚ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਉਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਨੇ ਟੈਂਡਰ ਖੋਲਣ, ਕੰਮ ਵੰਡਣ ਤੇ ਕੰਮ ਸ਼ੁਰੂ ਕਰਨ ਅਤੇ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਟਾਊਨਸ਼ਿਪ ਵਿਚਲੇ ਟੀ-2 ਤੇ ਟੀ-3 ਕਿਸਮ ਦੇ ਘਰਾਂ ਦੀ ਮੁਰੰਮਤ ਦੇ ਕੰਮ ਲਈ ਵੀ ਪ੍ਰਵਾਨਗੀ ਦਿੱਤੀ ਹੈ।ਉਨਾਂ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਇਹ ਪ੍ਰਵਾਨਗੀ ਇਸ ਸ਼ਰਤ ‘ਤੇ ਦਿੱਤੀ ਗਈ ਹੈ ਕਿ ਉਕਤ ਕੰਮ ਸਬੰਧੀ ਕੋਈ ਬੇਲੋੜਾ ਪ੍ਰਚਾਰ ਨਹੀਂ ਹੋਵੇਗਾ ਅਤੇ ਇਸ ਤੋਂ ਕਿਸੇ ਕਿਸਮ ਦਾ ਕੋਈ ਸਿਆਸੀ ਲਾਹਾ ਨਹੀਂ ਲਿਆ ਜਾਵੇਗਾ।   

VIA PUNJAB