- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਓ ਕਰਵਾਏ ਨਿਗਮ : ਕੁਲਜੀਤ ਬੇਦੀ
ਐਸ ਏ ਐਸ ਨਗਰ – ਨਗਰ ਨਿਗਮ ਦੇ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਓ ਕੀਤਾ ਜਾਵੇ| ਉਹਨਾਂ ਕਿਹਾ ਕਿ ਮੌਸਮ ਬਦਲਣ ਨਾਲ ਸ਼ਹਿਰ ਵਿਚ ਮੱਛਰਾਂ ਦੀ ਭਰਮਾਰ ਹੋ ਗਈ ਹੈ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਜਰੂਰੀ ਹੈ ਕਿ ਮੱਛਰ ਮਾਰ ਦਵਾਈ ਦਾ ਤੁਰੰਤ ਛਿੜਕਾਓ ਕੀਤਾ ਜਾਵੇ| ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ਼ਹਿਰ ਵਿਚ ਗਰਮੀਆਂ ਅਤੇ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲ ਗਈਆਂ ਸਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ| ਉਹਨਾਂ ਕਿਹਾ ਕਿ ਪਿਛਲੇ ਸਾਲ ਸ਼ਹਿਰ ਵਿਚ ਡੇਂਗੂ ਅਤੇ ਮਲੇਰੀਆ ਫੈਲਣ ਦਾ ਇਕ ਕਾਰਨ ਇਹ ਵੀ ਸੀ ਕਿ ਮੱਛਰ ਮਾਰ ਦਵਾਈ ਦਾ ਛਿੜਕਾਓ ਦੇਰ ਨਾਲ ਕੀਤਾ ਗਿਆ ਸੀ, ਜਿਸ ਕਰਕੇ ਮੱਛਰ ਬਹੁਤ ਵੱਡੀ ਗਿਣਤੀ ਵਿਚ ਪੈਦਾ ਹੋ ਗਿਆ ਸੀ, ਜਿਸ ਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਸੀ| ਉਹਨਾਂ ਕਿਹਾ ਕਿ ਸ਼ਹਿਰ ਵਿਚ ਹਰ ਪਾਸੇ ਗੰਦਗੀ ਦੀ ਭਰਮਾਰ ਹੈ ਅਤੇ ਇਸ ਗੰਦਗੀ ਉਪਰ ਬਹੁਤ ਵੱਡੀ ਗਿਣਤੀ ਵਿਚ ਮੱਛਰ ਪੈਦਾ ਹੋ ਰਿਹਾ ਹੈ ਜੋ ਸ਼ਹਿਰ ਵਾਸੀਆਂ ਲਈ ਵੱਡੀ ਸਮੱਸਿਆ ਬਣ ਰਿਹਾ ਹੈ| ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਕਿਸੇ ਨਾ ਕਿਸੇ ਇਲਾਕੇ ਵਿਚ ਸੀਵਰੇਜ ਜਾਂ ਪੀਣ ਵਾਲੇ ਪਾਣੀ ਦੀ ਲੀਕੇਜ ਹੁੰਦੀ ਰਹਿੰਦੀ ਹੈ, ਜਿਸ ਕਾਰਨ ਸੜਕਾਂ ਉਪਰ ਗੰਦਾ ਪਾਣੀ ਖੜਾ ਹੋ ਜਾਂਦਾ ਹੈ ਅਤੇ ਇਸ ਪਾਣੀ ਵਿਚ ਮੱਛਰ ਪੈਦਾ ਹੋ ਜਾਂਦਾ ਹੈ ਜੋ ਕਿ ਲੋਕਾਂ ਲਈ ਵੱਡੀ ਸਮੱਸਿਆ ਬਣ ਜਾਂਦਾ ਹੈ| ਉਹਨਾਂ ਕਿਹਾ ਕਿ ਮੱਛਰਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਜਰੂਰੀ ਹੈ ਕਿ ਹਰ ਪਾਸੇ ਮੱਛਰ ਮਾਰ ਦਵਾਈ ਦਾ ਛਿੜਕਾਓ ਕੀਤਾ ਜਾਵੇ ਤਾਂ ਕਿ ਮੱਛਰ ਪੈਦਾ ਨਾ ਹੋ ਸਕੇ| ਉਹਨਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਵਿਚ ਸਾਫ ਸਫਾਈ ਦੇ ਸਹੀ ਪ੍ਰਬੰਧ ਕਰੇ ਤਾਂ ਕਿ ਗੰਦਗੀ ਨਾ ਫੈਲੇ ਅਤੇ ਗੰਦਗੀ ਕਾਰਨ ਮੱਛਰ ਪੈਦਾ ਨਾ ਹੋ ਸਕੇ| ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਕਿ ਕਿਸ ਤਰੀਕੇ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ| ਉਹਨਾਂ ਮੰਗ ਕੀਤੀ ਕਿ ਪਾਰਕਾਂ ਅਤੇ ਹੋਰ ਥਾਵਾਂ ਤੇ ਮੱਛਰ ਮਾਰ ਦਵਾਈ ਦਾ ਤੁਰੰਤ ਛਿੜਕਾਓ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ|


