- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਿਵੀਲੀਅਰਜ਼ ਦੇ ਅਰਧ ਸੈਂਕੜੇ ਨਾਲ ਆਰਸੀਬੀ ਨੇ ਜਿੱਤ ਦੀ ਹੈਟ੍ਰਿਕ ਬਣਾਈ
ਏਬੀ ਡਿਵਿਲੀਅਰਜ਼ ਦੇ ਤੂਫ਼ਾਨੀ ਅਰਧ ਸੈਂਕੜੇ , ਮਾਰਕਸ ਸਟੋਇਨਸ ਦੇ ਨਾਲ ਉਸਦੀ ਸੈਂਕੜੇ ਦੀ ਸਾਂਝੇਦਾਰੀ ਦੀ ਬਦੌਲਤ ਅਤੇ 19ਵੇਂ ਓਵਰ ਵਿੱਚ ਨਵਦੀਪ ਸੈਣੀ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਨਾਲ ਰੌਇਲ ਚੈਲੰਜਰਜ਼ ਬੰਗਲੌਰ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 17 ਦੌੜਾਂ ਨਾਲ ਹਰਾ ਕੇ ਆੲਪੀਐੱਲ ਵਿੱਚ ਜਿੱਤ ਦੀ ਹੈਟ੍ਰਿਕ ਪੂਰੀ ਕਰ ਲਈ। ਆਰਸੀਬੀ ਨੇ ਚਾਰ ਵਿਕਟਾਂ ’ਤੇ 202 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਸੱਤ ਵਿਕਟਾਂ ’ਤੇ 185 ਦੌੜਾਂ ਹੀ ਬਣਾ ਸਕੀ। ਡਿਵਿਲੀਅਰਜ਼ ਨੇ 44 ਗੇਂਦਾਂ ਵਿੱਚ ਸੱਤ ਛੱਕਿਆਂ ਅਤੇ ਤਿੰਨ ਚੌਕਿਆਂ ਦੀ ਮਦਦ ਨਾਲ 82 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਮਾਰਕਸ ਸਟੋਈਨਿਸ (ਨਾਬਾਦ 46) ਨਾਲ ਪੰਜਵੀਂ ਵਿਕਟ ਲਈ 121 ਦੌੜਾਂ ਦੀ ਭਾਈਵਾਲੀ ਵੀ ਕੀਤੀ। ਸਲਾਮੀ ਬੱਲੇਬਾਜ਼ ਪਾਰਥਿਵ ਪਟੇਲ ਨੇ 43 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਦੀ ਤੇਜ਼ਤਰਾਰ ਬੱਲੇਬਾਜ਼ੀ ਸਦਕਾ ਆਰਸੀਬੀ ਦੀ ਟੀਮ ਨੇ ਆਖ਼ਰੀ ਸੱਤ ਓਵਰਾਂ ਵਿੱਚ 103 ਦੌੜਾਂ ਬਣਾਈਆਂ। ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਆਰ ਅਸ਼ਵਿਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ ਲਿਆ। ਪਾਰਥਿਵ ਨੇ ਆਰਸੀਬੀ ਨੂੰ ਚੰਗੀ ਸ਼ੁਰੂਆਤ ਦਿਵਾਈ। ਕਪਤਾਨ ਵਿਰਾਟ ਕੋਹਲੀ (13 ਦੌੜਾਂ) ਨੂੰ ਤਿੰਨ ਦੌੜਾਂ ਦੇ ਨਿੱਜੀ ਸਕੋਰ ’ਤੇ ਜੀਵਨਦਾਨ ਮਿਲਿਆ।


