- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਸਰਵਸ੍ਰੇਸ਼ਠ ਖਿਡਾਰਨ ਦਾ ਪੁਰਸਕਾਰ ਮਿਲਿਆ
ਭਾਰਤੀ ਮਹਿਲਾ ਟੀਮ ਦੀ ਸਟਾਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਮੰਗਲਵਾਰ ਨੂੰ ਇੱਥੇ ਕੋਲਕਾਤਾ ਖੇਡ ਪੱਤਰਕਾਰ ਕਲੱਬ ਦੇ ਸਾਲਾਨਾ ਪੁਰਸਕਾਰਾਂ ਵਿਚ ਸਾਲ ਦੀ ਸਰਵਸ੍ਰੇਸ਼ਠ ਖਿਡਾਰਨ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਬੰਗਾਲ ਦੀ ਰਣਜੀ ਟਰਾਫੀ ਚੈਂਪੀਅਨ ਦੇ ਕਪਤਾਨ ਅਤੇ ਸਾਬਕਾ ਰਾਸ਼ਟਰੀ ਚੋਣਕਾਰਾਂ ਸੰਬਰਨ ਬੈਨਰਜੀ ਅਤੇ ਸਾਬਕਾ ਭਾਰਤੀ ਫੁੱਟਬਾਲਰ ਸੁਕੁਮਾਰ ਸਮਾਜਪਤੀ ਨੂੰ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਨਵਾਜਿਆ ਗਿਆ। ਬ੍ਰਿਜ ਵਿਚ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਪ੍ਰਣਬ ਅਤੇ ਸ਼ਿਵਨਾਥ ਡਿ ਸਰਕਾਰ, ਭਾਰਤ ਦੀ ਕਬੱਡੀ ਟੀਮ ਦੀ ਕਪਤਾਨ ਪਾਇਲ ਚੌਧਰੀ ਅਤੇ ਨੌਜਵਾਨ ਸ਼ਤਰੰਜ ਖਿਡਾਰੀ ਨੀਲਾਸ਼ ਸਾਹਾ ਨੂੰ ਖਾਸ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਭਾਰਤ ਅਤੇ ਏ. ਟੀ. ਕੇ ਦੇ ਪ੍ਰੀਤਮ ਕੋਟਲ ਨੂੰ ਸਰਵਸ੍ਰੇਸ਼ਠ ਫੁੱਟਬਾਲਰ ਜਦਕਿ ਤਨੁਸ਼ਰੀ ਨੂੰ ਸਰਵਸ੍ਰੇਸ਼ਠ ਕ੍ਰਿਕਟਰ ਦਾ ਐਵਾਰਡ ਮਿਲਿਆ। ਸਰਵਸ੍ਰੇਸ਼ਠ ਐਥਲੀਟ ਦਾ ਪੁਰਸਕਾਰ ਲਿਲੀ ਦਾਸ ਨੂੰ ਦਿੱਤਾ ਗਿਆ।


