ਪੰਜਾਬ ’ਚ ਚੌਥੇ ਦਿਨ 49 ਨਾਮਜ਼ਦਗੀਆਂ ਦਾਖਲ

ਚੰਡੀਗੜ- ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਚੌਥੇ  ਦਿਨ ਅਜ ਪੰਜਾਬ ਰਾਜ ਦੇ ਵਖ-ਵਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪਤਰ ਦਾਖਲ ਕੀਤੇ ਗਏ, ਹੁਣ ਤਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ ਬੀਤੇ ਤਿੰਨ  ਦਿਨਾਂ ਦੌਰਾਨ 58 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਤਰ ਦਾਖਲ ਕੀਤੇ ਗਏ ਸਨ ਅਤੇ ਅਜ ਦੀਆਂ 49 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 107  ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਜਗਦੀਸ਼ ਮਸੀਹ ਆਜ਼ਾਦ ਉਮੀਦਵਾਰ, ਅਸ਼ਵਨੀ ਕੁਮਾਰ ਸੀ.ਪੀ.ਆਈ. (ਐਮ.ਐਲ.) (ਲਿਬਰੇਸ਼ਨ) ਅਤੇ ਪੀਟਰ ਮਸੀਹ ਆਮ ਆਦਮੀ ਪਾਰਟੀ ਵਲੋਂ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ  ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਦਸਵਿੰਦਰ ਵਲੋਂ ਨਾਮਜ਼ਦਗੀ ਪਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਪੰਜਾਬ ਏਕਤਾ ਪਾਰਟੀ ਦੀ ਪਰਮਜੀਤ ਕੌਰ ਖਾਲੜਾ ਅਤੇ ਹਰਮਨਦੀਪ ਸਿੰਘ, ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ, ਆਜ਼ਾਦ ਉਮੀਦਵਾਰ ਪਾਇਲ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਪੂਰਨ ਸਿੰਘ ਅਤੇ ਆਜ਼ਾਦ ਉਮੀਦਵਾਰ ਸੁਖਵੰਤ ਸਿੰਘ ਵਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਆਮ ਆਦਮੀ ਪਾਰਟੀ ਦੇ ਜ਼ੋਰਾ ਸਿੰਘ ਸਰੋਏ ਅਤੇ ਹਰਮਨਦੀਪ ਸਿੰਘ ਸਰੋਏ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕਰੈਟਿਕ) ਦੇ ਹਰਿ ਮਿਤਰ, ਆਜ਼ਾਦ ਉਮੀਦਵਾਰ ਸੁਖਦੇਵ ਸਿੰਘ ਅਤੇ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਤਾਰਾ ਸਿੰਘ ਵਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਆਮ ਆਦਮੀ ਪਾਰਟੀ ਦੇ ਰਵਜੋਤ ਸਿੰਘ ਵਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਚਰਨਦਾਸ, ਸੀ.ਪੀ.ਆਈ. (ਐਮ.ਐਲ.) (ਨਿਊ ਲਿਬਰੇਸ਼ਨ) ਦੇ ਅਵਤਾਰ ਸਿੰਘ, ਰਾਸ਼ਟਰੀ ਜਨ ਸ਼ਕਤੀ ਪਾਰਟੀ (ਸੈਕੁਲਰ) ਦੀ ਸੁਰਿੰਦਰ ਕੌਰ ਮਾਂਗਟ ਅਤੇ ਬਹੁਜਨ ਸਮਾਜ ਪਾਰਟੀ ਦੇ ਸੋਢੀ ਵਿਕਰਮ ਸਿੰਘ ਵਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਲਾਲ ਚੰਦ ਰਾਓ, ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਅਤੇ ਅਨੁਪਮਾ ਵਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਕਾਂਗਰਸ ਪਾਰਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਮ੍ਰਿਤਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਚੈਨ ਸਿੰਘ ਭਾਰਗਵ ਅਤੇ ਆਜ਼ਾਦ ਉਮੀਦਵਾਰ ਨਾਹਰ ਸਿੰਘ ਵਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਆਜ਼ਾਦ ਉਮੀਦਵਾਰ ਬਗਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੀ ਰਾਜਵੀਰ ਕੌਰ, ਭਾਰਤ ਪਰਭਾਤ ਪਾਰਟੀ ਦੇ ਬਲਵਿੰਦਰ ਸਿੰਘ ਸੰਧੂ ਅਤੇ ਆਜ਼ਾਦ ਉਮੀਦਵਾਰ ਗੁਰਜੀਤ ਸਿੰਘ ਤੇ ਸਰਬਜੀਤ ਕੌਰ ਵਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਮ ਆਦਮੀ ਪਾਰਟੀ ਦੀ ਨੀਨਾ ਮਿਤਲ ਅਤੇ ਅਜੈ ਮਿਤਲ, ਨਵਾਂ ਪੰਜਾਬ ਪਾਰਟੀ ਦੇ ਧਰਮਵੀਰ ਗਾਂਧੀ ਅਤੇ ਸ਼ਿਵ ਸੈਨਾ ਦੇ ਅਸ਼ਵਨੀ ਕੁਮਾਰ  ਵਲੋਂ ਨਾਮਜ਼ਦਗੀ ਪਤਰ ਦਾਖਲ ਕੀਤੇ ਗਏ।

VIA PUNJAB