- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਜੇਲ ਪਟਿਆਲਾ ਦੇ ਚਾਰ ਅਧਿਕਾਰੀ ਨੌਕਰੀ ਤੋਂ ਬਰਖ਼ਾਸਤ
ਜੇਲ ਨੇਮਾਵਲੀ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ – ਜੇਲ ਵਿਭਾਗ ਵੱਲੋਂ ਸਜ਼ਾ ਤੋਂ ਛੋਟ ਅਤੇ ਜਬਰੀ ਵਸੂਲੀ, ਤਸੀਹੇ, ਗੈਰ ਮਨੁੱਖੀ ਵਤੀਰੇ ਦੇ ਨਾਲ ਨਾਲ ਗੈਰ ਕੁਦਰਤੀ ਕੰਮਾਂ ਨੂੰ ਉਤਸ਼ਾਹਿਤ ਕਰਕੇ ਜੇਲ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕੇਂਦਰੀ ਜੇਲ, ਪਟਿਆਲਾ ਦੇ ਚਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਜੇਲ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਜੇਲ ਪਟਿਆਲਾ ਵਿੱਚ ਸਜ਼ਾ ਕੱਟ ਰਹੇ ਬਰਜੇਸ਼ ਠਾਕੁਰ ਅਤੇ ਕਿਰਨਵੀਰ ਸਿੰਘ ਨਾਮੀ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਸਬੰਧੀ ਜਾਂਚ ਦਾ ਜਿੰਮਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੌਂਪਿਆ ਗਿਆ ਸੀ। ਇਨਾਂ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਉਕਤ ਜੇਲ ਅਧਿਕਾਰੀਆਂ ‘ਤੇ ਜੇਲ ਵਿੱਚ ਸਜ਼ਾ ਕੱਟ ਰਹੇ ਗੈਂਗਸਟਰਾਂ ਨਾਲ ਮਿਲ ਕੇ ਉਨਾਂ ਦੇ ਰਿਸ਼ਤੇਦਾਰਾਂ (ਕੈਦੀਆਂ) ਨਾਲ ਗੈਰ ਕੁਦਰਤੀ ਕੰਮਾਂ ਦੇ ਨਾਲ ਨਾਲ ਗੈਰ ਮਨੁੱਖੀ ਤਸੀਹੇ, ਜਬਰੀ ਵਸੂਲੀ ਦੇ ਦੋਸ਼ ਲਗਾਏ ਸਨ।ਸ. ਰੰਧਾਵਾ ਨੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਰਾਜਨ ਕਪੂਰ ਡਿਪਟੀ ਸੁਪਰਡੈਂਟ ਗਰੇਡ-2 ਤਤਕਾਲੀ ਸੁਪਰਡੈਂਟ ਕੇਂਦਰੀ ਜੇਲ ਪਟਿਆਲਾ, ਵਿਕਾਸ ਸ਼ਰਮਾ ਅਤੇ ਸੁਖਜਿੰਦਰ ਸਿੰਘ ਦੋਵੇਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਪਟਿਆਲਾ ਅਤੇ ਪਰਾਗਨ ਸਿੰਘ ਹੈੱਡ ਵਾਰਡਨ ਕੇਂਦਰੀ ਜੇਲ ਪਟਿਆਲਾ ਦੀਆਂ ਸੇਵਾਵਾਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।


