- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਜੈਰਾਮ ਰਮੇਸ਼ ਨੂੰ ਪੇਸ਼ੀ ਤੋਂ ਦਿੱਤੀ ਛੋਟ
ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੇ ਬੇਟੇ ਵਿਵੇਕ ਵਲੋਂ ਦਾਇਰ ਇਕ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਨੇਤਾ ਜੈਰਾਮ ਰਮੇਸ਼ ਨੂੰ ਵਿਅਕਤੀਗਤ ਪੇਸ਼ੀ ਤੋਂ ਅੱਜ ਛੋਟ ਦੇ ਦਿੱਤੀ ਅਤੇ ਉਨ੍ਹਾਂ ਨੂੰ 9 ਮਈ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ| ਜੱਜ ਸਮਰ ਵਿਸ਼ਾਲ ਨੇ ‘ਦਿ ਕੈਰਵੇਨ’ ਦੇ ਐਡਿਟਰ ਇਨ ਚੀਫ ਅਤੇ ਉਸ ਦੇ ਰਿਪੋਰਟਰ ਨੂੰ ਵੀ ਜ਼ਮਾਨਤ ਦੇ ਦਿੱਤੀ| ਮਾਮਲੇ ਵਿੱਚ ਦੋਸ਼ੀ ਦੇ ਤੌਰ ਤੇ ਤਲੱਬ ਕੀਤੇ ਜਾਣ ਤੇ ਉਹ ਕੋਰਟ ਦੇ ਸਾਹਮਣੇ ਪੇਸ਼ ਹੋਏ ਸਨ| ‘ਦਿ ਕੈਰਵੇਨ’ ਨੇ ਆਪਣੇ ਲੇਖ ਵਿੱਚ ਦੋਸ਼ ਲਗਾਇਆ ਸੀ ਕਿ ਵਿਵੇਕ ਡੋਭਾਲ ‘ਕੇਮੈਨ ਆਈਲੈਂਡਸ’ ਵਿੱਚ ਹੇਜ ਫੰਡ ਚਲਾਉਂਦੇ ਹਨ, ਜੋ ‘ਟੈਕਸ ਚੋਰੀ ਨੂੰ ਸਥਾਪਤ ਟੈਕਸ ਹੇਵੇਨ’ ਹੈ| ਵਿਵੇਕ ਨੇ 30 ਜਨਵਰੀ ਨੂੰ ਕੋਰਟ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ ਕਿ ਅਖਬਾਰ ਵਲੋਂ ਲਗਾਏ ਗਏ ਅਤੇ ਬਾਅਦ ਵਿੱਚ ਰਮੇਸ਼ ਵਲੋਂ ਇਕ ਪੱਤਰਕਾਰ ਸੰਮੇਲਨ ਵਿੱਚ ਦੋਹਰਾਏ ਗਏ ਸਾਰੇ ਦੋਸ਼ ਗਲਤ ਅਤੇ ਝੂਠੇ ਹਨ ਅਤੇ ਇਨ੍ਹਾਂ ਕਾਰਨ ਉਨ੍ਹਾਂ ਦੇ ਪਰਿਵਾਰ ਅਤੇ ਸਹਿ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਉਨ੍ਹਾਂ ਦਾ ਮਾਣ ਘੱਟ ਹੋਇਆ ਹੈ|


