- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਖਬੀਰ ਬਾਦਲ ਨੇ ਫਿਰੋਜ਼ਪੁਰ ’ਚ ਕੀਤੇ ਨਾਮਜ਼ਦਗੀ ਪੱਤਰ ਦਾਖਲ
ਫਿਰੋਜ਼ਪੁਰ – ਅਜ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਵਲੋਂ ਨਾਮਜ਼ਦਗੀ ਪਤਰ ਭਰੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਬਠਿੰਡਾ ਹਲਕਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਤੋਂ ਇਲਾਵਾ ਵਡੀ ਗਿਣਤੀ ਵਿਚ ਅਕਾਲੀ ਆਗੂ ਵਰਕਰ ਹਾਜ਼ਰ ਸਨ। ਪੱਤਰਕਾਰ ਨੇ ਗਲਬਾਤ ਕਰਦਿਆਂ ਹੋਇਆ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਵਲੋਂ ਪਿਛਲੇ ਕਈ ਦਿਨਾਂ ਤੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਕਿਹਾ ਕਿ ਉਹ ਆਪਣਾ ਜੁਲੀ ਬਿਸਤਰਾ ਗੋਲ ਕਰ ਲੈਣ, ਕਿਉਂਕਿ ਅਕਾਲੀ ਵਰਕਰਾਂ ਤੋਂ ਇਲਾਵਾ ਫਿਰੋਜ਼ਪੁਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਕਿ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਨੂੰ ਜਿਤਾਇਆ ਜਾਵੇ। ਫਿਰੋਜ਼ਪੁਰ ਤੋਂ ਨਾਮਜ਼ਦਗੀ ਪਤਰ ਦਾਖਲ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਬਠਿੰਡਾ ਲਈ ਰਵਾਨਾ ਹੋ ਗਏ।


