- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਚ ਚਰਚ ਨੇੜੇ ਹੋਈ ਗੋਲੀਬਾਰੀ, 1 ਦੀ ਮੌਤ ਤੇ 6 ਜ਼ਖਮੀ
ਅਮਰੀਕੀ ਸੂਬੇ ਮੈਰੀਲੈਂਡ ਦੇ ਸ਼ਹਿਰ ਬਾਲਟੀਮੋਰ ‘ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਲਟੀਮੋਰ ਸ਼ਹਿਰ ‘ਚ ਸਥਾਨਕ ਸਮੇਂ ਮੁਤਾਬਕ ਐਤਵਾਰ ਨੂੰ ਸ਼ਾਮ 5 ਵਜੇ ਗੋਲੀਬਾਰੀ ਹੋਈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਹੋਰ 6 ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਪੱਛਮੀ ਬਾਲਟੀਮੋਰ ‘ਚ ਚਰਚ ਕੋਲ ਇਕ ਪਾਰਟੀ ਦੌਰਾਨ ਹੋਈ। ਪੁਲਸ ਕਮਿਸ਼ਨਰ ਮਾਈਕਲ ਹੈਰੀਸਨ ਨੇ ਦੱਸਿਆ ਕਿ ਹਮਲਾਵਰ ਪੈਦਲ ਹੀ ਉਸ ਸਥਾਨ ‘ਤੇ ਪੁੱਜਾ ਤੇ ਉਸ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇੰਝ ਲੱਗ ਰਿਹਾ ਹੈ ਜਿਵੇਂ ਉਸ ਨੇ ਨਿਸ਼ਾਨਾ ਬਣਾ ਕੇ ਹੀ ਗੋਲੀਬਾਰੀ ਕੀਤੀ ਹੋਵੇ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਚਰਚ ਦੇ ਨਾਲ ਜੁੜੀ ਹੈ ਜਾਂ ਨਹੀਂ। ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ‘ਚ 7 ਲੋਕ ਜ਼ਖਮੀ ਹੋਏ ਸਨ, ਜਿਨ੍ਹਾਂ ‘ਚੋਂ ਇਕ ਨੇ ਦਮ ਤੋੜ ਦਿੱਤਾ ਅਤੇ ਬਾਕੀਆਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਜ਼ਖਮੀਆਂ ਦੇ ਨਾਂ ਅਤੇ ਹਾਲਤ ਸਬੰਧੀ ਅਜੇ ਜਾਣਕਾਰੀ ਨਹੀਂ ਦਿੱਤੀ।


